ਮਾਹਿਲਪੁਰ ਦੇ ਪਿੰਡ ਮਨੋਲੀਆ 'ਚ ਅੱਧੀ ਰਾਤ ਮਗਰੋਂ ਘਰ ’ਤੇ ਫਾਇਰਿੰਗ, ਜਾਨੀ ਨੁਕਸਾਨ ਤੋਂ ਬਚਾਅ; ਪੁਲਿਸ ਜਾਂਚ ਜਾਰੀ
ਇਸ ਘਟਨਾ ਦੌਰਾਨ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਗੋਲੀਆਂ ਦੇ ਨਿਸ਼ਾਨ ਘਰ ਦੀ ਕੰਧ ’ਤੇ ਸਪਸ਼ਟ ਤੌਰ ’ਤੇ ਵੇਖੇ ਜਾ ਸਕਦੇ ਹਨ।
Publish Date: Sun, 24 May 2026 09:26 AM (IST)
Updated Date: Sun, 24 May 2026 09:28 AM (IST)
ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ: ਮਾਹਿਲਪੁਰ ਦੇ ਨਜ਼ਦੀਕੀ ਪਿੰਡ ਮਨੋਲੀਆ ਵਿੱਚ ਅੱਧੀ ਰਾਤ ਤੋਂ ਬਾਅਦ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸੂਬੇਦਾਰ ਸਾਧੂ ਸਿੰਘ ਦੇ ਘਰ ’ਤੇ ਅਚਾਨਕ ਫਾਇਰਿੰਗ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਘਰ ਦੀ ਕੰਧ ਵੱਲ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਦੌਰਾਨ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਗੋਲੀਆਂ ਦੇ ਨਿਸ਼ਾਨ ਘਰ ਦੀ ਕੰਧ ’ਤੇ ਸਪਸ਼ਟ ਤੌਰ ’ਤੇ ਵੇਖੇ ਜਾ ਸਕਦੇ ਹਨ।
ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੀਆਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।