ਨਾਹਨ ਖ਼ਾ ਕੇ ਆ ਰਹੇ ਨੌਂਜਵਾਨ ’ਤੇ ਸਕੂਟਰੀ ਸਵਾਰਾਂ ਚਲਾਈਆਂ ਗੋਲੀਆਂ ਨਾਹਨ ਖ਼ਾ ਕੇ ਆ ਰਹੇ ਨੌਂਜਵਾਨ ’ਤੇ ਸਕੂਟਰੀ ਸਵਾਰਾਂ ਚਲਾਈਆਂ ਗੋਲੀਆਂ
Publish Date: Fri, 20 Nov 2026 04:33 PM (IST)
Updated Date: Fri, 20 Nov 2026 04:34 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਭੀੜ ਭਾੜ ਵਾਲੇ ਇਲਾਕੇ ਦੁਸ਼ਹਿਰਾ ਗਾਉਂਡ ਨਜ਼ਦੀਕ ਇੱਕ ਸਕੂਟਰੀ ਸਵਾਰਾਂ ਵੱਲੋਂ ਨੌਂਜਵਾਨ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਨੌਜਵਾਨ ਦਾ ਬਚਾਅ ਹੋ ਗਿਆ। ਇੱਕ ਗੋਲੀ ਉਸ ਦੇ ਨਜ਼ਦੀਕ ਤੋਂ ਨਿਕਲ ਗਈ ਅਤੇ ਦੂਜੀ ਗੋਲੀ ਖੰਭੇ ਵਿਚ ਵੱਜੀ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਦਿੰਦਿਆਂ ਰਾਹੁਲ ਪੁੱਤਰ ਅਮਰੀਕ ਸਿੰਘ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਸ ਦੇ ਦੋਸਤ ਅਤੇ ਦੂਜੀ ਧਿਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਇਸ ਦੌਰਾਨ ਉਸ ਨੇ ਦਖ਼ਲ ਦਿੰਦਿਆਂ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਉਣ ਵਿੱਚ ਵਿਚੋਲਗੀ ਕੀਤੀ ਸੀ। ਉਸ ਨੇ ਦੱਸਿਆ ਕਿ ਇਸੇ ਗੱਲ ਨੂੰ ਲੈ ਕੇ ਦੂਜੀ ਧਿਰ ਦੇ ਕੁੱਝ ਨੌਜਵਾਨ ਉਸ ਨਾਲ ਰੰਜਿਸ਼ ਰੱਖਣ ਲੱਗ ਪਏ ਸਨ। ਪੀੜਤ ਅਨੁਸਾਰ ਅੱਜ ਜਦੋਂ ਉਹ ਦੁਸਹਿਰਾ ਗਰਾਊਂਡ ਨਜ਼ਦੀਕ ਨਾਨ ਖ਼ਾ ਕੇ ਪੈਦਲ ਘਰ ਨੂੰ ਜਾ ਰਿਹਾ ਸੀ ਤਾਂ ਉਕਤ ਨੌਜਵਾਨਾਂ ਨੇ ਉੱਥੇ ਪਹੁੰਚ ਕੇ ਉਸ ’ਤੇ ਫਾਇਰਿੰਗ ਕਰ ਦਿੱਤੀ। ਉਸ ਨੇ ਦੋਸ਼ ਲਗਾਇਆ ਕਿ ਹਮਲਾਵਰ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਆਏ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਪੀੜਿਤ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਸ਼ਹਿਰ ਦੇ ਰਿਹਾਇਸ਼ੀ ਇਲਾਕੇ ਦੇ ਨੇੜੇ ਫਾਇਰਿੰਗ ਦੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਥਾਣਾ ਸਿਟੀ ਦੇ ਮੁਖੀ ਅਨਿਲ ਕੁਮਾਰ ਨੇ ਦੱਸਿਆ ਕਿ ਸੀ ਸੀ ਟੀ ਵੀ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।