
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟਾਂਡਾ ਪੁਲਿਸ ਨੇ ਸੁਰੱਖਿਆ ਪ੍ਰਬੰਧਾ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਦੇਸ਼ ਦੇ 80ਵੇਂ ਆਜ਼ਾਦੀ ਦਿਹੜੇ ਮੌਕੇ ਸੁਰੱਖਿਆ ਪ੍ਰਬੰਧਾਂ ਦੇ ਪੁਖਤਾ ਇੰਤਜਾਮ ਕਰਨ ਦੇ ਮੰਤਵ ਨਾਲ ਟਾਂਡਾ ਪੁਲਿਸ ਵੱਲੋਂ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸਪੀਡੀ ਹੁਸ਼ਿਆਰਪੁਰ ਮਨਪ੍ਰੀਤ ਸ਼ੀਮਾਰ ਵਿਸ਼ੇਸ਼ ਤੌਰ ’ਤੇ ਇਸ ਫਲੈਗ ਮਾਰਚ ਵਿੱਚ ਸ਼ਾਮਲ ਹੋਏ। ਇਸ ਫਲੈਗ ਮਾਰਚ ਦੌਰਾਨ ਐੱਸਐੱਚਓ ਟਾਂਡਾ ਅਮਰਜੀਤ ਕੌਰ ਸਮੇਤ ਪੁਲਿਸ ਪਾਰਟੀ ਹਾਜ਼ਰ ਸਨ। ਐੱਸਪੀਡੀ ਮਨਪ੍ਰੀਤ ਸ਼ੀਮਾਰ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸਮੁੱਚੇ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਅਤੇ ਪੁਖਤਾ ਕਰਨ ਲਈ ਫਲੈਗ ਮਾਰਚ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਟਾਂਡਾ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਟਾਂਡਾ ਇਲਾਕੇ ਦੀ ਸੁਰੱਖਿਆ ਵਾਸਤੇ ਜ਼ਿਲ੍ਹਾ ਤੇ ਟਾਂਡਾ ਪੁਲਿਸ ਪੂਰੀ ਤਰ੍ਹਾਂ ਬਚਨਵੱਧ ਹੈ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਮੇਨ ਬਾਜ਼ਾਰ ਵਿੱਚ ਵੀ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਵੀ ਅਣਸੁਖਾਵੀਂ ਘਟਨਾ ਤੋਂ ਸ਼ਹਿਰ ਵਾਸੀਆਂ ਨੂੰ ਬਚਾਇਆ ਜਾ ਸਕੇ।