ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਇੱਥੇ ਜਾਰੀ ਇਕ ਬਿਆਨ 'ਚ ਸੀਪੀਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੂਨਾਥ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਕਰਨ ਪੰਜਾਬ ਦੇ ਜ਼ਿਲ੍ਹਾ ਰੋਪੜ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਜਲੰਧਰ ਸਮੇਤ ਲਗਪਗ ਸਾਰਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ ਰਿਕਾਰਡ ਤੋੜ ਵਰਖਾ ਅਤੇ ਡੈਮਾਂ 'ਚੋਂ ਪਾਣੀ ਛੱਡੇ ਜਾਣ ਕਾਰਨ ਹਾਲਤ 1988 ਵਰਗੀ ਬਣਦੀ ਜਾ ਰਹੀ ਹੈ ਰੋਪੜ, ਲੁਧਿਆਣਾ, ਨਗਲ ਸਮੇਤ ਅਨੇਕਾਂ ਸ਼ਹਿਰਾਂ ਅਤੇ ਪਿੰਡਾਂ 'ਚ ਪਾਣੀ ਵੜ ਗਿਆ ਹੈਜਿਸ ਨਾਲ ਪੰਜਾਬ ਵਿਚ ਭਾਰੀ ਨੁਕਸਾਨ ਹੋ ਰਿਹਾ ਹੈ ਹੜ੍ਹ ਪੀੜਤ ਲੋਕਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦਿਆਂ ਰਘੂਨਾਥ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਹੜ੍ਹਾਂ ਕਾਰਨ ਘਰੋਂ ਬੇ-ਘਰ ਹੋਏ ਲੋਕਾਂ ਦੇ ਮੁੜ ਵਸੇਬੇ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਹੜ੍ਹਾਂ ਕਾਰਨ ਤਬਾਹ ਹੋਈਆਂ ਫਸਲਾਂ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਸੜਕਾਂ ਅਤੇ ਸਰਕਾਰੀ ਇਮਾਰਤਾਂ ਦੇ ਹੋਏ ਨੁਕਸਾਨ ਨੂੰ ਠੀਕ ਕਰਨ ਲਈ ਵੀ ਤੁਰੰਤ ਠੋਸ ਅਤੇ ਅਸਰਦਾਰ ਕਦਮ ਚੁੱਕੇ ਜਾਣ ਹੜ੍ਹਾਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕੇ ਜਾਣ ਰਘੂਨਾਥ ਸਿੰਘ ਨੇ ਸਾਰੀਆਂ ਲੋਕ ਪੱਖੀ ਧਿਰਾਂ ਨੂੰ ਪੰਜਾਬ ਸਮੁਤ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਹੜ੍ਹਾਂ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਖੁੱਲ-ਦਿਲੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਅੌਖੀ ਘੜੀ ਸੀਪੀਆਈ (ਐਮ) ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਪਹਿਲ ਕਦਮੀ ਕਰੇਗੀ ।