ਸਿਹਤ ਦੇ ਮੱਦੇਨਜ਼ਰ ਹੁਸ਼ਿਆਰਪੁਰ ’ਚ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ
ਲੋਕਾ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ’ਚ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ
Publish Date: Mon, 19 Oct 2026 03:57 PM (IST)
Updated Date: Mon, 19 Oct 2026 04:00 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਆਈਏਐਸ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਆਈਏਐੱਸ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਵੇਰੇ ਫੂਡ ਸੇਫਟੀ ਟੀਮਾਂ ਵੱਲੋਂ ਹੁਸ਼ਿਆਰਪੁਰ ਦੇ ਮੁਕੇਰੀਆਂ ਗੁਰਦਾਸਪੁਰ ਰੋਡ ਅਤੇ ਮੁਕੇਰੀਆਂ ਦਸੂਹਾ ਰੋਡ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਕਰਦਿਆ 6 ਸੈਂਪਲ ਲਏ ਗਏ ਅਤੇ ਐਫਐਸਓ ਮੁਨੀਸ਼ ਸੋਢੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਠਿਆਈ ਵਿਕਰੇਤਾਵਾ ਨੂੰ ਮੁਕੇਰੀਆਂ ਦੇ ਪਿੰਡ ਹਰਸਾ ਕਲੋਤਾ ਕੋਲ ਘੇਰ ਕੇ 20 ਕਿਲੋ ਬਦਬੂ ਦਾਰ ਮਠਿਆਈ ਮੌਕੇ ਤੇ ਹੀ ਨਸ਼ਟ ਕਰ ਦਿੱਤੀ ਗਈ। ਫੂਡ ਸੇਫਟੀ ਟੀਮ ਵੱਲੋਂ ਸਬੰਧਤ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ, ਪੈਕਿੰਗ, ਸਟੋਰੇਜ ਅਤੇ ਵਿਕਰੀ ਦੌਰਾਨ ਸਫ਼ਾਈ ਅਤੇ ਫੂਡ ਸੇਫਟੀ ਦੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।