ਫੂਡ ਸੇਫਟੀ ਟੀਮ ਵੱਲੋਂ ਮਿਸਬ੍ਰਾਂਡਡ ਕੌਫੀ ਦੀਆਂ 23 ਬੋਤਲਾਂ ਜ਼ਬਤ ਫੂਡ ਸੇਫਟੀ ਟੀਮ ਵੱਲੋਂ ਮਿਸਬ੍ਰਾਂਡਡ ਕੌਫੀ ਦੀਆਂ 23 ਬੋਤਲਾਂ ਜ਼ਬਤ
Publish Date: Mon, 12 Oct 2026 04:21 PM (IST)
Updated Date: Tue, 13 Oct 2026 04:03 AM (IST)
ਫੂਡ ਸੇਫਟੀ ਟੀਮ ਵੱਲੋਂ ਮਿਸਬ੍ਰਾਂਡਡ ਕੌਫੀ ਦੀਆਂ 23 ਬੋਤਲਾਂ ਜ਼ਬਤ ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਆਈ.ਏ.ਐਸ., ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਆਈ.ਏ.ਐਸ. ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮਾਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਫੂਡ ਬਿਜ਼ਨਸ ਅਦਾਰਿਆਂ ਦੀ ਜਾਂਚ ਦੌਰਾਨ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਤਹਿਤ ਮਿਸਬ੍ਰਾਂਡਡ ਕੌਫੀ ਦੀਆਂ 23 ਬੋਤਲਾਂ ਜ਼ਬਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਲਿਜਾ ਰਹੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ ਅਤੇ ਬੇਸਨ ਬਰਫ਼ੀ, ਲੱਡੂ, ਕਾਲੀ ਮਿਰਚ, ਸਾਸ ਅਤੇ ਭੁਜੀਆ, ਪੇਠਾ, ਵਰਤਿਆ ਹੋਇਆ ਖਾਣਾ ਪਕਾਉਣ ਵਾਲਾ ਤੇਲ, ਨਮਕੀਨ ਅਤੇ ਬਦਾਮ ਬਰਫ਼ੀ ਦੇ ਸੈਂਪਲ ਵੀ ਇਕੱਠੇ ਕੀਤੇ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਚੈਕਿੰਗ, ਸੈਂਪਲਿੰਗ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਰਹੇਗੀ।