- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਵਲੋਂ ਵੱਲੋਂ ਫੂਡ ਸਟ੍ਰੀਟ ਦੀ ਚੈਕਿੰਗ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਐੱਫਐੱਸਓ ਵਿਵੇਕ ਕੁਮਾਰ ਅਤੇ ਟੀਮ ਵੱਲੋਂ ਰੋਸ਼ਨ ਗਰਾਊਂਡ ਵਿਖੇ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਤਿਆਰੀ ਅਤੇ ਵਿਕਰੀ ਦੌਰਾਨ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵਰਤੇ ਜਾ ਰਹੇ ਖਾਣ ਵਾਲੇ ਤੇਲ ਦੀ ਵੀ ਜਾਂਚ ਕੀਤੀ ਗਈ। ਟੀਮ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ ਖਾਣਾ ਤਿਆਰ ਕਰਨ ਲਈ ਵਰਤਿਆ ਜਾ ਰਿਹਾ ਤੇਲ ਸੁਰੱਖਿਅਤ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਵੇ।
ਚੈਕਿੰਗ ਦੌਰਾਨ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਰਜਿਸਟ੍ਰੇਸ਼ਨ ਚੈੱਕ ਕੀਤੀ ਗਈ ਅਤੇ ਉਨ੍ਹਾਂ ਨੂੰ ਫੂਡ ਸੇਫਟੀ ਸਬੰਧੀ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਫੂਡ ਸੇਫਟੀ ਟੀਮ ਵੱਲੋਂ ਵਿਕਰੇਤਾਵਾਂ ਨੂੰ ਭੋਜਨ ਤਿਆਰ ਕਰਨ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਸਾਫ਼ ਪਾਣੀ ਦੀ ਵਰਤੋਂ ਕਰਨ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਭੋਜਨ ਨੂੰ ਧੂੜ-ਮਿੱਟੀ ਤੇ ਕੀੜੇ-ਮਕੌੜਿਆਂ ਤੋਂ ਬਚਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਵਿਕਰੇਤਾਵਾਂ ਨੂੰ ਆਪਣੀ ਰਜਿਸਟ੍ਰੇਸ਼ਨ/ਲਾਇਸੈਂਸ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਅਤੇ ਖਪਤਕਾਰਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਫੂਡ ਸੇਫਟੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜੇ ਹੋਣ ਕਾਰਨ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।