- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭੂੰਗਰਨੀ ਵਿਖੇ ਫੁੱਟਬਾਲ ਮੈਚ ਕਰਵਾਇਆ, ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਭੂੰਗਰਨੀ ਵਿਖੇ ਖੇਡ ਵਿਭਾਗ ਦੇ ਸਹਿਯੋਗ ਨਾਲ ਫੁੱਟਬਾਲ ਮੈਚ ਕਰਵਾਇਆ ਗਿਆ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸੀ। ਇਸ ਮੌਕੇ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਪਣਾਉਣ, ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਲਈ ਪ੍ਰੇਰਿਤ ਕੀਤਾ।