- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫਆਈਆਰ ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁਖੀ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐਸਪੀ (ਦਿਹਾਤੀ) ਜਲੰਧਰ ਦੀ ਰਿਪੋਰਟ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਸ਼ਨਿਚਰਵਾਰ ਦਸੂਹਾ ਸਿਵਲ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।
ਦੋਸ਼ ਹੈ ਕਿ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ 'ਚ ਨਾਮਜ਼ਦ ਵਿਅਕਤੀਆਂ ਨੂੰ ਕੇਸ 'ਚੋਂ ਬਾਹਰ ਕੱਢਣ ਦੇ ਨਾਂ 'ਤੇ ਲਗਪਗ 4 ਕਰੋੜ ਰੁਪਏ ਦੀ ਜਬਰੀ ਵਸੂਲੀ ਕੀਤੀ ਗਈ। ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫਆਈਆਰ ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।
ਉੱਧਰ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਬਿਨਾਂ ਠੋਸ ਸਬੂਤਾਂ ਤੇ ਤੱਥਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।