ਵਿਦੇਸ਼ ਭੇਜਣ ਦੇ ਨਾਂ 'ਤੇ 60 ਲੱਖ ਦੀ ਵੱਡੀ ਠੱਗੀ: ਹਰਿਆਣਾ ਪੁਲਿਸ ਵੱਲੋਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਦੀ ਪੁਲਿਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ ਇੱਕ ਮਹਿਲਾ ਨਾਲ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਪਤੀ-ਪਤਨੀ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Fri, 12 Jun 2026 11:54 AM (IST)
Updated Date: Fri, 12 Jun 2026 11:56 AM (IST)
ਸੰਜੀਵ ਸੂਦ, ਪੰਜਾਬੀ ਜਾਰਗਣ, ਹੁਸ਼ਿਆਰਪੁਰ। ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਦੀ ਪੁਲਿਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ ਇੱਕ ਮਹਿਲਾ ਨਾਲ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਪਤੀ-ਪਤਨੀ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਅਨੁਸਾਰ ਸੁਮਨ ਵਾਲੀਆ ਅਤੇ ਉਸ ਦੇ ਪਤੀ ਗਗਨਦੀਪ ਸਿੰਘ ਵਾਸੀ ਆਦਮਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਸੀਮਾ ਰਾਣੀ ਪਤਨੀ ਅਸ਼ੋਕ ਕੁਮਾਰ, ਵਾਸੀ ਭੀਖੋਵਾਲ ਨੂੰ ਇਟਲੀ ਭੇਜਣ ਦਾ ਝਾਂਸਾ ਦਿੱਤਾ ਅਤੇ ਇਸ ਦੇ ਬਦਲੇ ਉਸ ਕੋਲੋਂ 60 ਲੱਖ ਰੁਪਏ ਦੀ ਮੋਟੀ ਰਕਮ ਦੀ ਕਥਿਤ ਤੌਰ ’ਤੇ ਠੱਗੀ ਮਾਰ ਲਈ।
ਉੱਚ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਜਾਂਚ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਮੁਢਲੀ ਜਾਂਚ ਉਪ ਕਪਤਾਨ ਪੁਲਿਸ, ਕਰਾਈਮ ਅਗੇਂਸਟ ਵੂਮੈਨ ਐਂਡ ਚਾਈਲਡ, ਹੁਸ਼ਿਆਰਪੁਰ ਵੱਲੋਂ ਕੀਤੀ ਗਈ। ਉਪ ਕਪਤਾਨ ਪੁਲਿਸ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਹਰਿਆਣਾ ਪੁਲਿਸ ਵਲੋਂ ਪਤੀ-ਪਤਨੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।