- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ : ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਭਾਈ ਸੁਰਿੰਦਰ ਸਿੰਘ ਅਤੇ ਭਾਈ ਰਾਜਾ ਸਿੰਘ ਖਾਲਸਾ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਗੌਰਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਅਤੇ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਬਲਵੀਰ ਸਿੰਘ, ਰਾਜਾ ਸਿੰਘ ਖਾਲਸਾ, ਬਲਵੀਰ ਸਿੰਘ ਜੇ ਈ, ਸਰਦਾਰਾ ਸਿੰਘ, ਅਮਰਜੀਤ ਸਿੰਘ ਗਿੱਲ, ਦਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਤੰਬੜ, ਵਿਜੈ ਸਿੰਘ, ਇਕਜੋਤਪਰੀਤ, ਪਾਲਾ ਸਿੰਘ, ਦਿਲਬਾਗ ਸਿੰਘ, ਜਤਿੰਦਰ ਕੁਮਾਰ, ਭੀਮਾ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।