- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕੇਰੀਆਂ ਵਿੱਚ ਮਨਾਈ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਥਾਨਕ ਬਲਾਕ ਕਾਂਗਰਸ ਭਵਨ ਵਿਖੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੋਵਾਂ ਮਹਾਨ ਆਗੂਆਂ ਦੀਆਂ ਤਸਵੀਰਾਂ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਦਭਾਵਨਾ ਦੇ ਸਿਧਾਂਤਾਂ ਰਾਹੀਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ ਲਹਿਰ ਨਾਲ ਜੋੜਿਆ। ਉਨ੍ਹਾਂ ਦਾ ਸਾਦਗੀ ਭਰਿਆ ਜੀਵਨ ਅਤੇ ਉੱਚੇ ਵਿਚਾਰ ਅੱਜ ਵੀ ਲੋਕਾਂ ਨੂੰ ਸ਼ਾਂਤੀ, ਆਪਸੀ ਭਾਈਚਾਰੇ ਅਤੇ ਸੱਚ ਦੇ ਰਾਹ ’ਤੇ ਤੁਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਵੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਦੀ ਮਿਸਾਲ ਸਨ। ਉਨ੍ਹਾਂ ਦਾ ਜੀਵਨ ਹਰ ਵਿਅਕਤੀ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਮਾਸਟਰ ਰਮੇਸ਼ ਚੰਦ, ਗੌਰੀ ਅਰੋੜਾ, ਡਾ. ਕਰਤਾਰ ਮਿਨਹਾਸ, ਬਲਾਕ ਸੰਮਤੀ ਮੈਂਬਰ ਤਾਰਾ ਚੰਦ, ਉਮੇਸ਼, ਜਯੰਤ ਜੈਨ, ਵਿਪੁੱਲ ਸ਼ਰਮਾ, ਰਾਘਵ ਸ਼ਰਮਾ, ਆਦਿੱਤਿਆ ਸ਼ਰਮਾ, ਅਨਿਲ ਕੁਮਾਰ, ਰੰਜਨ ਸ਼ਰਮਾ, ਵਿੱਕੀ ਅਤਰ ਅਤੇ ਕਾਲਾ ਚੰਦ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।