ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
Publish Date: Fri, 02 Oct 2026 05:28 PM (IST)
Updated Date: Fri, 02 Oct 2026 05:29 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਵੱਖ-ਵੱਖ ਕਾਂਗਰਸੀ ਆਗੂਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਨਮਾਨ ਵਿੱਚ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਸੱਚ, ਸ਼ਾਂਤੀ ਤੇ ਅਹਿੰਸਾ ਦੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਨੇ ਦੇਸ਼ ਨੂੰ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇ ਕੇ ਦੇਸ਼ ਦੀ ਸੁਰੱਖਿਆ ਅਤੇ ਕਿਸਾਨੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਦੂਰਅੰਦੇਸ਼ੀ ਸੋਚ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾਦਾਇਕ ਰਹੇਗੀ। ਇਸ ਸਮੇਂ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਮਿੰਦਰ ਕੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ ਵਿਨੋਦ ਕੁਮਾਰ ਫੌਜੀ, ਸਾਬਕਾ ਐੱਮਸੀ ਮੱਖਣ ਸਿੰਘ, ਬਲਾਕ ਪ੍ਰਧਾਨ ਐੱਸਸੀ ਵਿਭਾਗ ਵਿਜੇ ਥਾਪਰ ਅਤੇ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ, ਅਸ਼ਵਨੀ ਕੁਮਾਰ, ਪ੍ਰਿੰਸ ਸ਼ਰਮਾ ਹਾਜੀਪੁਰ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਕੁਲਵਿੰਦਰ ਸਿੰਘ ਸਹਾਲੀਆਂ, ਬਲਵੀਰ ਸਿੰਘ ਅਜਮੇਰ, ਭੁੱਲਾ ਸਿੰਘ, ਬੀਰਾ ਸਾਬਕਾ ਸਰਪੰਚ, ਮਨੀ ਸਿੰਘ ਖੁੰਡਾਂ, ਬਲਵੀਰ ਸਿੰਘ ਕੋਠੇ ਅਤੇ ਪਰਮਿੰਦਰ ਸਿੰਘ ਢਾਡੇਕਟਵਾਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।