ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀਆਰਟੀਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ 27 ਡਿੱਪੂਆਂ 'ਚ ਐਲਾਨ ਕੀਤੀਆਂ ਗੇਟ ਰੈਲੀਆਂ ਤਹਿਤ ਹੁਸ਼ਿਆਰਪੁਰ ਡਿਪੂ ਵਿਖੇ ਡਿਪੂ ਪ੍ਰਧਾਨ ਰਮਿੰਦਰ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਵਾਰ ਵਾਰ ਟਾਲਮਟੋਲ ਕੀਤਾ ਜਾ ਰਿਹਾ ਹੈ ਪੰਜਾਬ ਦੀ ਜਨਤਾ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਲੋਕਾਂ ਨੂੰ ਬੱਸਾਂ ਤੱਕ ਮੁਹੱਈਆ ਨਹੀਂ ਕਰਵਾ ਸਕੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਕੰਮ ਦੁਗਣਾ ਹੋਣ ਦੇ ਨਾਲ-ਨਾਲ 50 ਫੀਸਦੀ ਸਵਾਰੀਆਂ ਹੋਣ ਨਾਲ ਆਮ ਜਨਤਾ ਤੇ ਮੁਲਾਜ਼ਮਾਂ ਨੂੰ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਮਹਾਮਾਰੀ ਵਿੱਚ ਲੋਕਾਂ ਨੂੰ ਸਹੂਲਤਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੁਣ ਫ੍ਰੀ ਸਫ਼ਰ ਸਹੂਲਤਾਂ ਦੇ ਨਾਮ ਹੇਠ ਸਰਕਾਰੀ ਟਰਾਂਸਪੋਰਟ ਨੂੰ ਬੰਦ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਆਗੂਆਂ ਕਿਹਾ ਕਿ ਹੁਸ਼ਿਆਰਪੁਰ ਡਿਪੂ ਵਿੱਚ ਕੰਮ ਕਰਦੇ ਕੰਡਕਟਰ ਯੂਨੁਸ ਮਸੀਹ ਦੀ ਕੋਰੋਨਾ ਕਾਰਨ ਬੀਤੇ ਦਿਨ ਮੌਤ ਹੋ ਗਈ। ਯੂਨੀਅਨ ਮੰਗ ਕਰਦੀ ਹੈ ਕਿ ਯੂਨੁਸ ਮਸੀਹ ਦੇ ਪਰਿਵਾਰ ਨੂੰ ਸਰਕਾਰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਿੱਚ ਬੱਸਾਂ ਦੀ ਗਿਣਤੀ ਘੱਟੋਂ-ਘੱਟ 10000 ਕੀਤੀ ਜਾਵੇ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ ਵਰਕਰਾ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕਮੇਟੀ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਗੇਟ ਰੈਲੀਆਂ ਕਰਕੇ ਮੀਟਿੰਗਾਂ ਕਰਨਗੀਆਂ,19 ਮਈ ਨੂੰ ਪ੍ਰਰੈੱਸ ਕਾਨਫਰੰਸ ਕਰਨੀ, 24 ਮਈ ਤੋਂ ਸਮੂੰਹ ਬੱਸ ਸਟੈਂਡ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ (ਭੰਡੀ ਪ੍ਰਚਾਰ ਸ਼ੁਰੂ), 5 ਅਤੇ 6 ਜੂਨ ਨੂੰ ਸਬ ਕਮੇਟੀ ਕੈਬਨਿਟ ਮੰਤਰੀ ਦੇ ਗੇਟਾਂ ਅੱਗੇ ਧਰਨੇ ਦੇਣਾ, 14 ਜੂਨ ਨੂੰ ਗੇਟ ਰੈਲੀਆਂ ਕਰਕੇ ਬੱਸ ਸਟੈਂਡ ਤੇ ਸਰਕਾਰ ਦੇ ਪੁਤਲੇ ਫੂਕਣੇ, 16 ਜੂਨ ਨੂੰ ਜ਼ੋਨਲ ਪ੍ਰਰੈੱਸ ਕਾਨਫਰੰਸਾਂ ਕਰਨੀਆਂ, 25 ਜੂਨ ਨੂੰ ਗੇਟ ਰੈਲੀਆਂ ਕਰਕੇ ਫੇਰ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਪਟਿਆਲੇ, ਚੰਡੀਗੜ੍ਹ , ਮਾਲੇਰਕੋਟਲੇ ਵਿਖੇ ਰੋਸ ਧਰਨਾ ਤੇ ਮਾਰਚ ਕਰਕੇ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ ਇਸ ਮੌਕੇ ਕੁਲਵੰਤ ਸਿੰਘ,ਸੁਖਜੀਤ ਸਿੰਘ,ਨਰਿੰਦਰ ਸਿੰਘ, ਗੁਰਮੀਤ ਸਿੰਘ, ਸਤਵੀਰ ਸਿੰਘ, ਹਰਦੀਪ ਸਿੰਘ, ਵਿਪਨ ਕੁਮਾਰ, ਮਨਜੀਤ ਸਿੰਘ, ਨਤੇਸ਼ ਕੁਮਾਰ, ਰੋਹਿਤ ਕੁਮਾਰ ਆਦਿ ਹਾਜ਼ਰ ਸਨ।