ਕਾਂਗਰਸ ਨੂੰ ਮੌਕਾ ਦੇਣਾ ਸਮੇਂ ਦੀ ਲੋੜ - ਸਚਿਨ ਸਮਿਆਲ ਕਾਂਗਰਸ ਨੂੰ ਮੌਕਾ ਦੇਣਾ ਸਮੇਂ ਦੀ ਲੋੜ - ਸਚਿਨ ਸਮਿਆਲ
Publish Date: Sat, 14 Nov 2026 04:00 PM (IST)
Updated Date: Sat, 14 Nov 2026 04:03 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ਤੇ ਲਿਆਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਆਉਣਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸਾਬਕਾ ਯੂਥ ਕਾਂਗਰਸ ਹਲਕਾ ਮੁਕੇਰੀਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਦੇਸ਼ ਦੇ ਮੋਹਰੀ ਅਤੇ ਖੁਸ਼ਹਾਲ ਸੂਬਿਆਂ ਵਿੱਚ ਸ਼ੁਮਾਰ ਹੁੰਦਾ ਸੀ, ਪਰ ਅੱਜ ਬੇਰੁਜ਼ਗਾਰੀ, ਨਸ਼ਿਆਂ ਦੇ ਵਧਦੇ ਪ੍ਰਭਾਵ, ਆਰਥਿਕ ਸੰਕਟ ਅਤੇ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸਮਿਆਲ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਨੌਜਵਾਨਾਂ ਨੂੰ ਰੁਜ਼ਗਾਰ, ਖੇਡਾਂ ਅਤੇ ਮਿਆਰੀ ਸਿੱਖਿਆ ਦੇ ਮੌਕੇ ਦੇਣੇ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਵਿਕਾਸ, ਭਾਈਚਾਰਕ ਸਾਂਝ ਅਤੇ ਲੋਕ ਹਿੱਤਾਂ ਲਈ ਵਚਨਬੱਧ ਰਹੀ ਹੈ। ਸਮਿਆਲ ਨੇ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਦਾ ਮੁਲਾਂਕਣ ਕਰਕੇ ਫ਼ੈਸਲਾ ਲੈਣਗੇ। ਕਾਂਗਰਸੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਕਾਂਗਰਸ ਨੂੰ ਮੌਕਾ ਦੇਣਾ ਸਮੇਂ ਦੀ ਲੋੜ ਹੈ।