ਸਕੂਲ ਖੇਡਾਂ ’ਚ ਪੰਜ ਖਿਡਾਰਨਾਂ ਬਣੀਆਂ ਗੋਲਡ ਮੈਡਲਿਸਟ 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਵਿੱਚ ਸਮਾਰਟ ਸਕੂਲ ਨਸਰਾਲਾ ਦੀਆਂ ਪੰਜ ਖਿਡਾਰਨਾਂ ਬਣੀਆਂ ਗੋਲਡ ਮੈਡਲਿਸਟ
Publish Date: Tue, 17 Nov 2026 03:48 PM (IST)
Updated Date: Tue, 17 Nov 2026 03:51 PM (IST)
ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ ਨਸਰਾਲਾ : 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜ਼ਿਲਾ ਸਿੱਖਿਆ ਅਫਸਰ ਹਰਜਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਅਮਨਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿੱਚ ਹੈਂਡਬਾਲ ਅੰਡਰ-19 ਲੜਕੀਆਂ ਸਰਕਾਰੀ ਹਾਈ ਸਕੂਲ ਮੇਗੋਵਾਲ ਗੰਜਿਆਂ ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਸੂਬੇ ਦੇ 23 ਜਿਲ੍ਹਿਆਂ ਸਮੇਤ 24 ਟੀਮਾਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿੱਚ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦੀਆਂ ਪੰਜ ਖਿਡਾਰਨਾਂ ਨੇ ਆਪਣੀ ਖੇਡ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀਆਂ ਗੋਲਡ ਮੈਡਲਿਸਟ ਬਣਨ ਦਾ ਮਾਣ ਪ੍ਰਾਪਤ ਕੀਤਾ। ਸਕੂਲ ਪਹੁੰਚਣ ਤੇ ਇਹਨਾਂ ਖਿਡਾਰਨਾਂ ਟੀਮ ਦੀ ਕਪਤਾਨ ਸਿਮਰਨ ਕੌਰ, ਪ੍ਰੀਆ, ਜਸ਼ਨਪ੍ਰੀਤ , ਜੈਨਮ , ਮੀਨਾਕਸ਼ੀ ਅਤੇ ਇੰਚਾਰਜ ਫਿਜੀਕਲ ਐਜੂਕੇਸ਼ਨ ਦੇ ਲੈਕਚਰਾਰ ਸੁਖਦੇਵ ਸਿੰਘ ਦਾ ਪ੍ਰਿੰਸੀਪਲ ਧਰਮਿੰਦਰ ਕੁਮਾਰ ਸ਼ਰਮਾ ਸਮੂਹ ਸਟਾਫ ਅਤੇ ਗ੍ਰਾਮ ਪੰਚਾਇਤ ਨਸਰਾਲਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਕੁਲਵਿੰਦਰ ਸਿੰਘ ਵੱਲੋਂ ਜੇਤੂ ਖਿਡਾਰਨਾ ਨੂੰ 7000 ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਉਨਾਂ ਕਿਹਾ ਕਿ ਖਿਡਾਰੀਆਂ ਲਈ ਕਿੱਟਾਂ ਅਤੇ ਖੇਡਾਂ ਦਾ ਸਮਾਨ ਵੀ ਉਹਨਾਂ ਵੱਲੋਂ ਦਿੱਤਾ ਜਾਵੇਗਾ। ਇਸ ਮੌਕੇ ਲੈਕਚਰਾਰ ਸੁਖਦੇਵ ਸਿੰਘ, ਨੀਲਮ ਕੁਮਾਰੀ, ਨਵਜੋਤ ਕੌਰ, ਬਲਜੀਤ ਸਿੰਘ, ਸੰਜੀਤ, ਨਰਿੰਦਰ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।