ਚੱਬੇਵਾਲ ਤੋਂ ਦੂਜੀ ਵਾਰ ਹੋਣਗੇ ਆਪ ਦੇ ਉਮੀਦਵਾਰ ਡਾ ਇਸਾਂਕ ਕੁਮਾਰ ਚੱਬੇਵਾਲ ਤੋਂ ਦੂਜੀ ਵਾਰ ਹੋਣਗੇ ਆਪ ਦੇ ਉਮੀਦਵਾਰ ਡਾ ਇਸਾਂਕ ਕੁਮਾਰ
Publish Date: Sat, 31 Oct 2026 04:31 PM (IST)
Updated Date: Sat, 31 Oct 2026 04:32 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹਲਕਾ ਚੱਬੇਵਾਲ ਦੀ ਸਿਆਸਤ ਵਿੱਚ ਅਹਿਮ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ ਨੇ ਇਸਾਂਕ ਕੁਮਾਰ ਚੱਬੇਵਾਲ ਨੂੰ ਲਗਾਤਾਰ ਦੂਜੀ ਵਾਰ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਨੂੰ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਹਲਕੇ ਵਿੱਚ ਲੋਕਾਂ ਨਾਲ ਜੁੜਾਅ ਦੇ ਆਧਾਰ ਤੇ ਅਹਿਮ ਮੰਨਿਆ ਜਾ ਰਿਹਾ ਹੈ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਆਉਣ ਵਾਲੀਆਂ ਚੋਣਾਂ ਵਿੱਚ ਇਸਾਂਕ ਕੁਮਾਰ ਚੱਬੇਵਾਲ ਨੂੰ ਮੁੜ ਲੋਕਾਂ ਦਾ ਸਮਰਥਨ ਹਾਸਲ ਕਰਨ ਲਈ ਚੋਣ ਮੈਦਾਨ ਵਿੱਚ ਉਤਰਨਾ ਪਵੇਗਾ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਹਨ ਜਿਨ੍ਹਾਂ ਦੇ ਆਧਾਰ ’ਤੇ ਹੀ ਉਹ ਮੁੜ ਲੋਕ ਕਚਿਹਰੀ ਵਿਚ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਹਲਕੇ ਵਿਚ ਪਾਰਟੀਬਾਜੀ ਤੋਂ ਉੱਠ ਕੇ ਪਿੰਡਾਂ ਦੇ ਵਿਕਾਸ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਅੱਜ ਜਿਹੜੀ ਕਾਇਆ ਕਲਪ ਹਲਕੇ ਦੀ ਹੋਈ ਹੈ ਉਸ ਦਾ ਸਿਹਰਾ ਆਮ ਆਦਮੀ ਪਾਰਟੀ ਨੂੰ ਜਾਂਦਾ ਹੈ। ਜਿਮਨੀ ਚੋਣ ’ਚ ਡਾ. ਇਸ਼ਾਂਕ ਕੁਮਾਰ ਨੂੰ ਪਈਆਂ ਸਨ 51,904 ਵੋਟਾਂ , ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ 2024 ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੇ 51,904 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 28,690 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਸੀ। ਚੋਣ ਨਤੀਜਿਆਂ ਅਨੁਸਾਰ ਕਾਂਗਰਸ ਦੇ ਰਣਜੀਤ ਕੁਮਾਰ ਨੂੰ 23,214 ਵੋਟਾਂ ਮਿਲੀਆਂ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ 8,692 ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ। ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307 ਅਤੇ ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 307 ਵੋਟਾਂ ਮਿਲੀਆਂ।