ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫੈਸਟੀਵਲ ’ਚ ਮਾਰੀਆਂ ਮੱਲਾਂ ਸਰਕਾਰੀ ਕਾਲਜ ਟਾਂਡਾ ਦੇ ਵਿਦਿਆਰਥੀਆਂ ਨੇ ਜੋਨਲ ਅਤੇ ਇੰਟਰ-ਜੋਨਲ ਵਿਰਾਸਤੀ ਯੂਥ ਫੈਸਟੀਵਲ ਵਿੱਚ ਮਾਰੀਆਂ ਮੱਲਾਂ
Publish Date: Wed, 18 Nov 2026 03:19 PM (IST)
Updated Date: Wed, 18 Nov 2026 03:21 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸਰਕਾਰੀ ਕਾਲਜ ਟਾਂਡਾ ਦੇ ਵਿਦਿਆਰਥੀਆਂ ਨੇ ਜੋਨਲ ਅਤੇ ਇੰਟਰ-ਜੋਨਲ ਵਿਰਾਸਤੀ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਫਾਈਨ ਆਰਟਸ, ਸੰਗੀਤ, ਸੁੰਦਰ ਲਿਖਾਈ, ਰਚਨਾਤਮਕ ਲੇਖਣੀ, ਲੋਕ ਨਾਚ ਅਤੇ ਹੋਰ ਵਿਰਾਸਤੀ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਜੋਨਲ ਵਿਰਾਸਤੀ ਯੂਥ ਫੈਸਟੀਵਲ ਵਿੱਚ ਇੰਸਟਾਲੇਸ਼ਨ ਟੀਮ ਵਿੱਚ ਜੈਸਮੀਨ, ਸਮੀਕਸ਼ਾ, ਹਰਿੰਦਰ ਸਿੰਘ, ਸੌਰਵ ਕੁਮਾਰ ਸ਼ਾਮਿਲ ਸਨ, ਨੇ ਦੂਜਾ ਸਥਾਨ ਹਾਸਲ ਕੀਤਾ। ਸੰਗੀਤ ਵਾਦਨ ਮੁਕਾਬਲੇ ਦੇ ਪਰਕਸ਼ਨ ਵਿੱਚ ਗੁਰਜਿੰਦਰ ਸਿੰਘ ਨੇ ਤੀਜਾ ਅਤੇ ਨਾਨ-ਪਰਕਸ਼ਨ ਵਿੱਚ ਜਸਕਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਦੇ ਸੰਸਕ੍ਰਿਤ ਮੁਕਾਬਲੇ ਵਿੱਚ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਰਚਨਾਤਮਕ ਲੇਖਣੀ ਦੇ ਕਵਿਤਾ ਮੁਕਾਬਲੇ ਵਿੱਚ ਸਾਨੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਲੁੱਡੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਅਤੇ ਪ੍ਰੋ. ਦਕਸ਼ ਸੋਹਲ ਤੇ ਪ੍ਰੋ. ਜਗਜੀਤ ਸਿੰਘ ਦੀ ਟੀਮ ਵੱਲੋਂ ਆਵਾਜਾਈ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਅਤੇ ਜੋਨਲ ਵਿਰਾਸਤੀ ਯੂਥ ਫੈਸਟੀਵਲ ਦੇ ਕੰਵੀਨਰ ਪ੍ਰੋ. ਗੁਰਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।