- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਯੋਜਨਾਵਾਂ ਘਰ-ਘਰ ਪਹੁੰਚਾਉਣ ਵਿੱਚ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ : ਬ੍ਰਮ ਸ਼ੰਕਰ ਜਿੰਪਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਘਰ-ਘਰ ਪਹੁੰਚਾਉਣ ਵਿੱਚ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਸਖੀਆਂ ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਤੱਕ ਇਸ ਦੀ ਜਾਣਕਾਰੀ ਪਹੁੰਚ ਰਹੀ ਹੈ।