
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

70ਵੀਆਂ ਜਿਲਾ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦਾ ਵਧੀਆ ਪ੍ਰਦਰਸ਼ਨ

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਕੂਲ ਖੇਡਾਂ ਸਕੂਲ ਆਫ ਐਮੀਨੈਂਸ ਬਾਗਪੁਰ ਸਤੌਰ ਵਿਖੇ ਸਫਲਤਾਪੂਰਵਕ ਸਮਾਪਤ ਹੋਈਆਂ। ਲੈਕਚਰਾਰ ਸੁਖਦੇਵ ਸਿੰਘ ਹੋਰਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕੇ ਪਹਿਲਾਂ ਸਥਾਨ, ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੀਆਂ ਪਹਿਲਾਂ ਸਥਾਨ, ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੇ ਦੂਜਾ ਸਥਾਨ, ਹੈਂਡਬਾਲ ਅੰਡਰ-17 ਲੜਕੀਆਂ ਜ਼ੋਨ ਪਥਿਆਲ ਪਹਿਲਾ ਸਥਾਨ, ਹੈਂਡਬਾਲ ਅੰਡਰ-17 ਲੜਕੇ ਜ਼ੋਨ ਪਥਿਆਲ ਪਹਿਲਾ ਸਥਾਨ, ਕਬੱਡੀ ਸਰਕਲ ਸਟਾਈਲ ਅੰਡਰ-17 ਲੜਕੀਆਂ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਧਰਮਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਵੱਲੋਂ ਇੰਚਾਰਜ ਲੈਕਚਰਾਰ ਸੁਖਦੇਵ ਸਿੰਘ ਅਤੇ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਧਰਮਿੰਦਰ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਲੈਕਚਰਾਰ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਨੀਲਮ ਕੁਮਾਰੀ, ਨਵਜੋਤ ਕੌਰ, ਬਲਜੀਤ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸਨ।