ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਤੁਰੰਤ ਪਾਵੇ ਸਰਕਾਰ : ਚੌਹਾਨ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤੁਰੰਤ ਪਾਵੇ ਸਰਕਾਰ : ਜੰਗਵੀਰ ਸਿੰਘ ਚੌਹਾਨ
Publish Date: Tue, 17 Nov 2026 02:58 PM (IST)
Updated Date: Tue, 17 Nov 2026 03:00 PM (IST)
20 ਨਵੰਬਰ ਨੂੰ ਜਲੰਧਰ ਵਿਖੇ ਸੜਕੀ ਤੇ ਰੇਲਵੇ ਚੱਕਾ ਜਾਮ ਕਰਨ ਦਾ ਐਲਾਨ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੀਟਿੰਗ ਅੱਜ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ 20 ਨਵੰਬਰ ਨੂੰ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਵਿਖੇ ਸੜਕੀ ਅਤੇ ਰੇਲਵੇ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੰਗਵੀਰ ਸਿੰਘ ਚੌਹਾਨ ਅਤੇ ਸਤਪਾਲ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਗੰਨੇ ਦਾ ਨਵਾਂ ਭਾਅ ਐਲਾਨਿਆ ਨਹੀਂ ਗਿਆ, ਜਦਕਿ ਖੰਡ ਮਿੱਲਾਂ ਚੱਲਣ ਦਾ ਸਮਾਂ ਨੇੜੇ ਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ ਅਤੇ ਇੱਕ ਕਾਊਂਟਰ, ਇੱਕ ਪੇਮੈਂਟ ਦਾ ਫਾਰਮੂਲਾ ਲਾਗੂ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਪ੍ਰਾਈਵੇਟ ਖੰਡ ਮਿੱਲਾਂ ਦੀ ਕਰੀਬ ਸਾਢੇ ਸੱਤ ਕਰੋੜ ਰੁਪਏ ਦੀ ਸਬਸਿਡੀ, ਫਗਵਾੜਾ ਖੰਡ ਮਿੱਲ ਦੀ 2020-21 ਦੀ 28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਤੇ 2025-26 ਦੀ 18.93 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਸਰਕਾਰ ਨੂੰ 18 ਨਵੰਬਰ ਤੱਕ ਮੰਗਾਂ ਮੰਨਣ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਨਾ ਹੋਣ ਤੇ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲਵੇ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਬਲਵੀਰ ਸਿੰਘ ਸੋਹੀਆ, ਰਣਜੀਤ ਸਿੰਘ ਬਾਜਵਾ, ਅਮਰਜੀਤ ਸਿੰਘ ਕੁਰਾਲਾ, ਪਰਮਿੰਦਰ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।