- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕੇਰੀਆਂ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਅਨੂਪ ਭੱਟੀ ਦੀ ਅਗਵਾਈ ਹੇਠ ਮੁਕੇਰੀਆਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਦੌਰਾਨ ਵੱਖ-ਵੱਖ ਧਾਰਮਿਕ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਵਾਈ ਅਤੇ ਸੰਗਤ ਨੂੰ ਵਧਾਈ ਦਿੱਤੀ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਬਰਾਬਰੀ, ਸਦਾਚਾਰ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਸਮਾਜ ਵਿੱਚ ਪਿਆਰ, ਏਕਤਾ ਅਤੇ ਭਾਈਚਾਰਾ ਮਜ਼ਬੂਤ ਕੀਤਾ ਜਾ ਸਕਦਾ ਹੈ। ਨਗਰ ਕੌਂਸਲ ਪ੍ਰਧਾਨ ਅਨੂਪ ਭੱਟੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਲੋਕਾਂ ਨੂੰ ਸੱਚਾਈ ਅਤੇ ਧਰਮ ਦੇ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਮੰਦਰ ਕਮੇਟੀ ਪ੍ਰਧਾਨ ਗੁਲਸ਼ਨ ਭੱਟੀ, ਮਧੂਮਿਤਾ, ਹਰੀਸ਼ ਭੱਟੀ, ਕਮਲ ਖੋਸਲਾ, ਬੰਟੀ ਸਾਹਨੀ, ਪ੍ਰਦੀਪ ਸਿੰਘ ਪਲਾਹਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।