ਜੀਆਰਡੀ ਨਰਸਿੰਗ ਕਾਲਜ ਚ ਮਨਾਇਆ ਤੀਆਂ ਦਾ ਤਿਉਹਾਰ
ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ-ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀਆਰਡੀ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਟਾਂਡਾ ਦੀਆਂ ਵਿਦਿਆਰਥਣਾਂ ਵਲੋਂ ਸਾਉਣ ਮਹੀਨੇ ਦਾ ਪ੍ਰਮੁੱਖ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ
Publish Date: Sun, 23 Jul 2023 05:30 PM (IST)
Updated Date: Sun, 23 Jul 2023 05:30 PM (IST)
ਸੁਰਿੰਦਰ ਿਢੱਲੋਂ , ਟਾਂਡਾ ਉੜਮੁੜ : ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ-ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀਆਰਡੀ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਟਾਂਡਾ ਦੀਆਂ ਵਿਦਿਆਰਥਣਾਂ ਵਲੋਂ ਸਾਉਣ ਮਹੀਨੇ ਦਾ ਪ੍ਰਮੁੱਖ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ ਮਨਾਇਆ।
ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੀ ਅਗਵਾਈ 'ਚ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਪਿੰ੍ਸੀਪਲ ਰੇਨੂ ਬਾਲਾ ਦੀ ਦੇਖ-ਰੇਖ ਵਿਚ ਤੀਆਂ ਦੇ ਤਿਉਹਾਰ ਸਬੰਧੀ ਇੱਕ ਰੰਗਾਰੰਗ ਸਮਾਗਮ ਕਰਵਾਇਆ ਗਿਆ । ਇਸ ਪੋ੍ਗਰਾਮ ਵਿੱਚ ਏਐਨਐਮ ਤੇ ਜੀਐਨਐਮ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।
ਇਸ ਪੋ੍ਗਰਾਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਸਥਾ ਦੇ ਚੇਅਰਪਰਸਨ ਪ੍ਰਦੀਪ ਕੌਰ ਨੇ ਤੀਆਂ ਦੇ ਇਸ ਸਮਾਗਮ ਦਾ ਉਦਘਾਟਨ ਕੀਤਾ। ਇਸ ਸਮਾਗਮ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਸ਼ਾਨਦਾਰ ਰੰਗ ਪੋ੍ਗਰਾਮ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਤੇ ਗਿੱਧਾ ਪਾ ਕੇ ਧਮਾਲਾਂ ਪਾਈਆਂ । ਇਸ ਮੌਕੇ ਪਿੰ੍ਸੀਪਲ ਰੇਨੂ ਬਾਲਾ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਧੀਆਂ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ । ਚੇਅਰਪਰਸਨ ਪ੍ਰਦੀਪ ਕੌਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥਣਾਂ ਨੂੰ ਤੀਆ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਅਤੇ ਆਪਣੇ ਸੱਭਿਆਚਾਰ ਨਾਲ ਪਿਆਰ ਕਰਨ ਲਈ ਪੇ੍ਰਿਤ ਕੀਤਾ। ਇਸ ਮੌਕੇ ਮਿਸ ਤੀਜ ਚੁਣੀ ਗਈ ਵਿਦਿਆਰਥਣਾਂ ਨੂੰ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਦਲਜਿੰਦਰ ਕੌਰ, ਰੇਨੂੰ ਸ਼ਰਮਾ, ਮਨਦੀਪ ਕੌਰ, ਗਗਨਦੀਪ ਕੌਰ, ਮਨਪ੍ਰਰੀਤ ਕੌਰ, ਸਿਮਰਨ ਕੌਰ, ਅਮਨਦੀਪ ਕੌਰ , ਸਿਮਰਨ ਕੌਰ, ਮਨਦੀਪ ਕੌਰ, ਆਦਿ ਵੀ ਮੌਜੂਦ ਸਨ ।