ਖ਼ਾਲਸਾ ਕਾਲਜ ਵਿਖੇ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ
ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ
Publish Date: Fri, 13 Nov 2026 03:30 PM (IST)
Updated Date: Fri, 13 Nov 2026 03:33 PM (IST)
ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਕਰਾਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਲੇਖਾਂ ਰਾਹੀਂ ਸਾਫ਼-ਸੁਥਰੇ ਅਤੇ ਹਰਿਆਵਲੇ ਵਾਤਾਵਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਦੇ ਹੋਏ ਵਾਤਾਵਰਨ ਪੱਖੀ ਢੰਗ ਨਾਲ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਇਸ ਲੇਖ ਮੁਕਾਬਲੇ ਵਿੱਚੋਂ ਸੰਜਨਾ ਨੇ ਪਹਿਲਾ ਸਥਾਨ, ਜਸਮੀਤ ਕੌਰ ਨੇ ਦੂਜਾ ਸਥਾਨ ਅਤੇ ਸਮੀਕਸ਼ਾ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਧਾਰਮਿਕ ਵਿਭਾਗ ਦੇ ਜਤਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।