ਏਸ਼ੀਆਈ ਖੇਡਾਂ ’ਚ ਕਾਂਸਾ ਤਮਗਾ ਜਿੱਤਣ ਵਾਲੇ ਗੁਰਿੰਦਰਵੀਰ ਦਾ ਸਨਮਾਨ ਏਸ਼ੀਆਈ ਖੇਡਾਂ ’ਚ ਕਾਂਸਾ ਤਮਗਾ ਜਿੱਤਣ ਵਾਲੇ ਗੁਰਿੰਦਰਵੀਰ ਦਾ ਵਿਧਾਇਕ ਰਾਜਾ ਨੇ ਕੀਤਾ ਸਨਮਾਨ
Publish Date: Mon, 05 Oct 2026 04:36 PM (IST)
Updated Date: Tue, 06 Oct 2026 04:02 AM (IST)
ਜਲਾਲਪੁਰ ਵਿਖੇ ਵਿਸ਼ੇਸ਼ ਸਮਾਗਮ ’ਚ ਵਿਧਾਇਕ ਜਸਵੀਰ ਸਿੰਘ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਏਸ਼ੀਆਈ ਖੇਡਾਂ ਵਿਚ ਮਿਕਸਡ ਰਿਲੇਅ ਦੌੜ ਵਿੱਚ ਇਤਿਹਾਸਕ ਪ੍ਰਦਰਸ਼ਨ ਕਰਦੇ ਹੋਏ 41.06 ਸਕਿੰਟ ਦਾ ਸਮਾਂ ਕੱਢ ਕੇ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਕਾਂਸਾ ਤਗਮਾ ਜਿੱਤਣ ਵਾਲੇ ਖਿਡਾਰੀ ਗੁਰਿੰਦਰਵੀਰ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਪਿੰਡ ਪਤਿਆਲਾ ਦਾ ਬਲਾਕ ਟਾਂਡਾ ਦੇ ਪਿੰਡ ਜਲਾਲਪੁਰ ਵਿਖੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ , ਪਿੰਡ ਦੇ ਸਰਪੰਚ ਤੇ ਚੇਅਰਮੈਨ ਮਾਰਕੀਟਿੰਗ ਕਮੇਟੀ ਟਾਂਡਾ ਜਸਵੰਤ ਸਿੰਘ ਬਿੱਟੂ ਤੇ ਬੇਟ ਖੇਤਰ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਸਵੰਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਪਿੰਡ ਜਲਾਲਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਵਿਧਾਇਕ ਰਾਜਾ ਗਿੱਲ ਵਲੋਂ ਖਿਡਾਰੀ ਗੁਰਿੰਦਰਵੀਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਸਦੇ ਸੂਬਾ ਪੱਧਰੀ ਵਿਸ਼ੇਸ਼ ਸਨਮਾਨ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਜਿਕਰਯੋਗ ਹੈ ਕਿ ਗੁਰਿੰਦਰਵੀਰ ਸਿੰਘ ਨੇ ਇਸ ਤੋਂ ਪਹਿਲਾ ਵੀ ਮਈ 2026 ਵਿਚ ਰਾਂਚੀ ਵਿਖੇ ਹੋਏ ਫੈਡਰੇਸ਼ਨ ਕੱਪ ਦੌਰਾਨ 10.09 ਸਕਿੰਟ ਦਾ ਸਮਾਂ ਕੱਢ ਕੇ 100 ਮੀਟਰ ਦੌੜ ਵਿੱਚ ਭਾਰਤ ਦਾ ਨੈਸ਼ਨਲ ਰਿਕਾਰਡ ਬਣਾਇਆ ਸੀ। ਗੁਰਿੰਦਰਵੀਰ ਸਿੰਘ ਦੇ ਪਿਤਾ ਕਮਲਜੀਤ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ਸਬ ਇੰਸਪੈਕਟਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਸਰਪੰਚ ਵਰਿੰਦਰ ਸਿੰਘ ਭੂਲਪੁਰ , ਸਰਪੰਚ ਮਲਕੀਤ ਸਿੰਘ ਸਲੇਮਪੁਰ, ਸਰਪੰਚ ਨਿਸ਼ਾਨ ਸਿੰਘ ਦਬੁਰਜੀ, ਸਰਪੰਚ ਸੁਰਜੀਤ ਸਿੰਘ ਗੁਲਾਲਾ, ਸਰਪੰਚ ਸੁਰਜੀਤ ਪਾ ਡਮਾਣਾ, ਰਵਿੰਦਰ ਸਿੰਘ ਗੁਰਾਲਾ, ਜਸਵੰਤ ਸਿੰਘ ਅੰਬੀ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।