ਗੁਰਦੁਆਰਾ ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Tue, 10 Nov 2026 04:09 PM (IST)
Updated Date: Tue, 10 Nov 2026 04:12 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ ਚੱਬੇਵਾਲ: ਮੁਗਲ ਹਕੂਮਤ ਵਲੋਂ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕੀਤੇ 52 ਬੇਦੋਸ਼ੇ ਰਾਜਿਆਂ ਨੂੰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਰਿਹਾਅ ਕਰਵਾਉਣ ਦੇ ਕੀਤੇ ਪਰਉਪਕਾਰੀ ਕਾਰਜ ਨੂੰ ਯਾਦ ਕਰਦਿਆਂ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਰੱਖੇ ਹੋਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਨਾਮ ਸਿੰਘ ਖੁਰਦਪੁਰ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਭਾਈ ਏਕਮਜੋਤ ਸਿੰਘ, ਪ੍ਰੋਫੈਸਰ ਚੰਨਣ ਸਿੰਘ ਸੇਵਕ , ਗਿਆਨੀ ਜਸਵਿੰਦਰ ਸਿੰਘ, ਗਿਆਨੀ ਬਹਾਦਰ ਸਿੰਘ ਮਿੱਠਾ ਟਿਵਾਣਾ, ਢਾਡੀ ਗਿਆਨੀ ਸੁਖਦੇਵ ਸਿੰਘ ਖੜੌਦੀ ਦੇ ਜਥੇ ਸਮੇਤ ਪਹੁੰਚੇ ਹੋਰ ਵੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ, ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਛੇਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਜੀ ਦਾ ਪਰਉਪਕਾਰੀ ਤੇ ਗੌਰਮਈ ਗੁਰੂਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਉਹਨਾਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਭਾਈ ਜਬਰਜੰਗ ਸਿੰਘ, ਭਾਈ ਸੁਰਜੀਤ ਸਿੰਘ, ਬਲਵਿੰਦਰ ਸਿੰਘ ਬਜਰਾਵਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।ਸੰਗਤਾਂ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਇ ਜੀ ਪਾਤਸ਼ਾਹੀ ਸੱਤਵੀਂ ਤੋਂ ਵਰ ਪ੍ਰਾਪਤ ਪਵਿੱਤਰ ਮੋਤੀ ਸਰੋਵਰ ਵਿੱਚ ਇਸ਼ਨਾਨ ਕਰਕੇ ਦੇਹ ਆਰੋਗਤਾ ਵਾਸਤੇ ਅਰਦਾਸ ਬੇਨਤੀਆਂ ਕੀਤੀਆਂ।