ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 6 ਨੂੰ
ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 6 ਦਸੰਬਰ ਨੂੰ
Publish Date: Fri, 27 Nov 2026 03:29 PM (IST)
Updated Date: Fri, 27 Nov 2026 03:31 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ ਊਨਾਂ ਰੋਡ ਬਜਵਾੜਾ ਕਲਾਂ ਵਿਖੇ 6 ਦਸੰਬਰ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਥੇਦਾਰ ਬਾਬਾ ਗੁਰਦੇਵ ਸਿੰਘ ਮੁੱਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਊਨਾ ਰੋਡ ਬਜਵਾੜਾ ਕਲਾਂ ਨੇ ਦੱਸਿਆ ਕਿ ਪ੍ਰੋਗਰਾਮ ਦੇ ਸੰਬੰਧ ਵਿੱਚ 4 ਦਸੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਦਸੰਬਰ ਨੂੰ ਪੈਣਗੇ। ਪਾਠ ਦੇ ਭੋਗ ਤੋਂ ਬਾਅਦ ਸਮਾਗਮ ਵਿੱਚ ਪਹੁੰਚ ਰਹੇ ਸੰਤ ਮਹਾਂਪੁਰਸ਼ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਧੰਨ- ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਦੇ ਹੋਏ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਬੁੱਢਾ ਦਲ, ਤਰਨਾ ਦਲ ਅਤੇ ਟਕਸਾਲਾਂ ਦੇ ਮੁਖੀ ਸਾਹਿਬਾਨ ਸਮਾਗਮ ਵਿੱਚ ਦਰਸ਼ਨ ਦੇ ਰਹੇ ਹਨ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।