ਗਠਜੋੜ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਵੇਗਾ : ਬਿਕਰਮ ਸਿੰਘ ਅੱਲ੍ਹਾ ਬਖ਼ਸ਼
ਗਠਜੋੜ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਵੇਗਾ: ਬਿਕਰਮ ਸਿੰਘ ਅੱਲ੍ਹਾ ਬਖ਼ਸ਼
Publish Date: Wed, 25 Nov 2026 03:41 PM (IST)
Updated Date: Wed, 25 Nov 2026 03:43 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਤਿਹਾਸ ਪੰਜਾਬ ਦੀ ਏਕਤਾ, ਸ਼ਾਂਤੀ ਅਤੇ ਹਿੰਦੂ-ਸਿੱਖ ਭਾਈਚਾਰੇ ਦੀ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ। ਬਿਕਰਮ ਸਿੰਘ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਰਵਾਏ ਜਾਂਦੇ ਐੱਨਆਰਆਈ ਸੰਮੇਲਨਾਂ ਰਾਹੀਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਬਾਹਰੀ ਨਿਵੇਸ਼ਕ ਵੀ ਪੰਜਾਬ ਵਿੱਚ ਉਦਯੋਗ ਸਥਾਪਿਤ ਕਰਨ ਲਈ ਅੱਗੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 10 ਸਾਲਾਂ ਦੌਰਾਨ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਾਂ ਦਾ ਮਾਹੌਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਗਠਜੋੜ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਕੇ ਕਾਨੂੰਨ ਵਿਵਸਥਾ ਮਜ਼ਬੂਤ ਕੀਤੀ ਜਾਵੇਗੀ।