ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ 9 ਹੁਕਮ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਜਾਰੀ ਕੀਤੇ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ 'ਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਤੇ ਬੀਐੱਸਐੱਫ ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਤੇ ਖਰੀਦ ਕਰਨ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਤੇ ਬੀਐੱਸਐੱਫ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।

-

ਵਿਆਹ ਜਾ ਕਿਸੇ ਹੋਰ ਪ੍ਰਰੋਗਰਾਮ 'ਤੇ ਹਥਿਆਰ ਦੀ ਵਰਤੋਂ ਕਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲ੍ਹੇ 'ਚ ਪੈਂਦੇ ਸਾਰੇ ਮੈਰਿਜ਼ ਪੈਲਸਾਂ 'ਚ ਕੋਈ ਵੀ ਵਿਅਕਤੀ ਵਿਆਹ ਜਾਂ ਕਿਸੇ ਹੋਰ ਮੌਕੇ 'ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ਼ ਪੈਲੇਸ 'ਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।

-

ਬਿਨਾਂ ਪ੍ਰਵਾਨਗੀ ਤੋਂ ਬਿਆਨਾਂ ਰੈਲੀ ਕਰਨ 'ਤੇ ਪਾਬੰਧੀ

ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਵੱਲੋਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੈਂਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵੱਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐੱਸਡੀਐੱਮ ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ 'ਤੇ ਲਾਗੂ ਨਹੀਂ ਹੋਵੇਗਾ।

-

ਕਿਰਾਏਦਾਰਾਂ ਦਾ ਪਤਾ ਥਾਣੇ 'ਚ ਦਰਜ ਕਰਵਾਉਣਾ ਜ਼ਰੂਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ 'ਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ 'ਚ ਰਹਿਣ ਵਾਲੇ ਵਿਅਕਤੀ ਦਾ ਨਾਂ ਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ 'ਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

-

ਪ੍ਰਰਾਈਵੇਟ ਬੱਸਾਂ 'ਚ ਅਸ਼ਲੀਲ ਗਾਣੇ ਤੀ ਫਿਲਮਾਂ ਦਿਖਾਉਣ 'ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਿਫ਼ਲਮਾਂ ਦਿਖਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਅਗਲਾ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।

-

ਜ਼ਿਲ੍ਹੇ ਅੰਦਰ ਮਿਲਟਰੀ ਦੀ ਵਰਦੀ ਤੇ ਮਿਲਟਰੀ ਵਾਹਨਾਂ ਦੀ ਵਰਤੋਂ ਕਰਨ 'ਤੇ ਪਬੰਧੀ

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ 9 ਹੁਕਮ 23 ਅਪ੍ਰਰੈਲ 2020 ਤੱਕ ਲਾਗੂ ਰਹਿਣਗੇ।