- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਤੇ ਵਾਰ” ਅਧੀਨ ਟੀਮਾਂ ਵੱਲੋਂ 57 ਘਰਾਂ ਚੋਂ ਲਾਰਵਾ ਨਸ਼ਟ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਘਰ ਘਰ ਜਾ ਕੇ ਡੇਂਗੂ ਤੇ ਵਾਰ ” ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵੱਲੋਂ 1317 ਘਰਾਂ ਦੀ ਜਾਂਚ ਕੀਤੀ ਗਈ ਜਿਨਾਂ ਵਿੱਚੋਂ 57 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਟੀਮਾਂ ਵੱਲੋਂ ਮੋਕੇ ਤੇ ਨਸ਼ਟ ਕੀਤਾ ਗਿਆ। ਜਿੱਥੇ ਲੋੜ ਅਨੁਸਾਰ ਉਚਿਤ ਸੀ, ਉਥੇ ਲਾਰਵੀਸਾਈਡ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਟੀਮ ਵਿਚ ਰਵਿੰਦਰ ਜੱਸਲ , ਬਲਵੀਰ ਕੌਰ , ਰੋਹਿਤ ਸ਼ਰਮਾ , ਬਰੀਡਿੰਗ ਚੈੱਕਰ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਵੀ ਚੈਕ ਕੀਤਾ ਗਿਆ।