ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਅਧੀਨ 1148 ਘਰਾਂ ਦੀ ਜਾਂਚ ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਅਧੀਨ 1148 ਘਰਾਂ ਦੀ ਜਾਂਚ
Publish Date: Fri, 18 Sep 2026 05:52 PM (IST)
Updated Date: Fri, 18 Sep 2026 05:53 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਡਾ. ਜਗਦੀਪ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨਰਸਰੀਆਂ ਅਤੇ ਘਰ-ਘਰ ਜਾ ਕੇ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਅਧੀਨ ਸਰਗਰਮੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵੱਲੋਂ 1148 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 57 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਟੀਮਾਂ ਵੱਲੋਂ ਮੋਕੇ ਤੇ ਨਸ਼ਟ ਕੀਤਾ ਗਿਆ। ਜਿੱਥੇ ਲੋੜ ਅਨੁਸਾਰ ਉਚਿਤ ਸੀ, ਉੱਥੇ ਲਾਰਵੀਸਾਈਡ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪੱਧਰੀ ਟੀਮ ਵਿਚ ਸੰਜੀਵ ਠਾਕੁਰ, ਜਸਵਿੰਦਰ ਸਿੰਘ, ਅਜੈ ਐੱਮ. ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਵੀ ਲਾਰਵਾ ਚੈੱਕ ਕੀਤਾ ਗਿਆ। ਇਸ ਸਬੰਧੀ ਰਵਿੰਦਰ ਜੱਸਲ, ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 6 ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰਸਰੀਆਂ ਅਤੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਟੀਮਾਂ ਵੱਲੋਂ 1148 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 57 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 28 ਕੇਸ ਡੇਂਗੂ ਦੇ ਅਤੇ 2 ਕੇਸ ਚਿਕਨਗੁਨੀਆਂ ਦੇ ਰਿਪੋਰਟ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰ ਪਰਿਵਾਰ ਹਫ਼ਤੇ ਵਿੱਚ ਸਿਰਫ਼ 10 ਮਿੰਟ ਕੱਢ ਕੇ ਆਪਣੇ ਘਰ ਅਤੇ ਆਲੇ-ਦੁਆਲੇ ਸਥਾਨਾਂ ਦੀ ਜਾਂਚ ਕਰੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਇਨ੍ਹਾਂ ਸਾਰੇ ਕੰਟੇਨਰਾਂ ਦੀ ਜਾਂਚ ਕਰ ਕੇ ਉਨ੍ਹਾਂ ਵਿੱਚੋਂ ਪਾਣੀ ਸੁੱਕੀ ਜਗ੍ਹਾ ’ਤੇ ਡੋਲ੍ਹ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰ ਦਿੱਤਾ ਜਾਵੇ ਤਾਂ ਮੱਛਰ ਦਾ ਲਾਰਵਾ ਨਸ਼ਟ ਹੋ ਜਾਂਦਾ ਹੈ।