ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਪਿਤਾ ਨੇ ਕਿਰਪਾਨ ਮਾਰ ਕੇ ਕੀਤੀ 17 ਸਾਲਾ ਧੀ ਦੀ ਹੱਤਿਆ, ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਨਾਲ ਇਲਾਕੇ ’ਚ ਸੋਗ ਦੀ ਲਹਿਰ
ਮਿਲੀ ਜਾਣਕਾਰੀ ਅਨੁਸਾਰ, ਘਟਨਾ ਸਵੇਰੇ ਕਰੀਬ 6 ਵਜੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੀ ਪੁਲਿਸ ਅਤੇ ਡੀ.ਐੱਸ.ਪੀ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Publish Date: Thu, 29 Oct 2026 11:48 AM (IST)
Updated Date: Thu, 29 Oct 2026 12:20 PM (IST)
ਕਮਲ, ਪੰਜਾਬੀ ਜਾਗਰਣ, ਹਰਿਆਣਾ। ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਵਿੱਚ ਅੱਜ ਸਵੇਰੇ ਕਰੀਬ 6 ਵਜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਿਤਾ ਵੱਲੋਂ ਆਪਣੀ 17 ਸਾਲਾ ਧੀ ਦਾ ਕਿਰਪਾਨ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ’ਚ ਸਨਸਨੀ ਫੈਲ ਗਈ।
![naidunia_image]()
ਮਿਲੀ ਜਾਣਕਾਰੀ ਅਨੁਸਾਰ, ਘਟਨਾ ਸਵੇਰੇ ਕਰੀਬ 6 ਵਜੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੀ ਪੁਲਿਸ ਅਤੇ ਡੀ.ਐੱਸ.ਪੀ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵਾਰਦਾਤ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਲੜਕੀ ਦੇ ਕਤਲ ਪਿੱਛੇ ਕੀ ਕਾਰਨ ਸਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਪਿਤਾ ਦੀ ਭਾਲ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਪਰਿਵਾਰਕ ਰਿਸ਼ਤਿਆਂ ਅਤੇ ਸਮਾਜ ਵਿੱਚ ਵਧ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ।