ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਪਿੰਡ ਮਿਰਜਾਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
Publish Date: Fri, 06 Nov 2026 04:07 PM (IST)
Updated Date: Fri, 06 Nov 2026 04:08 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪਿੰਡ ਮਿਰਜਾਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਰਸੂਲਪੁਰ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ।