Holiday Alert: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ’ਚ ਸ਼ੁੱਕਰਵਾਰ ਦੀ ਛੁੱਟੀ ਦਾ ਐਲਾਨ, ਹੁਕਮ ਜਾਰੀ
ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਬ ਡਿਵੀਜ਼ਨ ਅਧੀਨ ਆਉਂਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਸਕੂਲਾਂ ਵਿਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਅਤੇ ਪ੍ਰੈਕਟੀਕਲ ਹੋਣਗੇ ਉਨ੍ਹਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
Publish Date: Thu, 05 Feb 2026 04:44 PM (IST)
Updated Date: Thu, 05 Feb 2026 04:53 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ: ਸਬ ਡਵੀਜ਼ਨ ਗੜਸ਼ੰਕਰ ਅਧੀਨ ਆਉਂਦੇ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਵਿਚ 6 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਸ਼੍ਰੀ ਖੁਰਾਲਗੜ੍ਹ ਸਾਹਿਬ ਮੀਨਾਰ ਏ ਬੇਗਮਪੁਰਾ, ਚਰਨਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਰਾਜ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਬ ਡਿਵੀਜ਼ਨ ਅਧੀਨ ਆਉਂਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਸਕੂਲਾਂ ਵਿਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਅਤੇ ਪ੍ਰੈਕਟੀਕਲ ਹੋਣਗੇ ਉਨ੍ਹਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।