- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਲਿਸ ਵੱਲੋਂ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਅਤੇ ਕਿਸਾਨ ਜਥੇਬੰਦੀਆਂ ਵਿੱਚ ਚਰਚਾ ਛਿੜ ਗਈ ਹੈ। ਆਗੂਆਂ ਨੂੰ ਤੜਕਸਾਰ ਹੀ ਪੰਜ ਵਜੇ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਦੌਰੇ ਦੌਰਾਨ ਕਿਸੇ ਸੰਭਾਵੀਂ ਵਿਰੋਧ ਜਾਂ ਪ੍ਰਦਰਸ਼ਨ ਨੂੰ ਰੋਕਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ। ਇਸ ਦੌਰਾਨ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਅਕਾਲੀ ਦਲ ਦੇ ਪ੍ਰਧਾਨ ਸੰਜੀਵ ਤਲਵਾੜ, ਕਿਸਾਨ ਆਗੂ ਬਲਵੀਰ ਸਿੰਘ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬੰਦੀ ਬਣਾ ਕੇ ਵੀ ਉਨ੍ਹਾਂ ਦੀਆਂ ਲੋਕ ਹਿਤੈਸ਼ੀ ਆਵਾਜ਼ਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਇਸ ਕਾਰਵਾਈ ’ਤੇ ਪ੍ਰਤੀਕਿਰਿਆ ਦਿੰਦਿਆਂ ਆਗੂਆਂ ਦਾ ਕਹਿਣਾ ਹੈ ਕਿ ਲੋਕਤੰਤਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕਰਨਾ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਾ ਲੋਕਾਂ ਦਾ ਅਧਿਕਾਰ ਹੈ। ਉਨ੍ਹਾਂ ਅਨੁਸਾਰ ਜੇਕਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਤਿਆਰ ਹੈ ਤਾਂ ਵਿਰੋਧ ਦੀ ਆਵਾਜ਼ ਨੂੰ ਰੋਕਣ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ।