ਭਿਆਨਕ ਸੜਕ ਹਾਦਸਾ : ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਨਸਰਾਲਾ ਪੁਲਿਸ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਤਾਰਾਗੜ੍ਹ ਵਿਖੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸ਼ਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ, ਵਾਸੀ ਪਿੰਡ ਸੂਸਾਂ, ਉਮਰ ਤਕਰੀਬਨ 32 ਸਾਲ ਵਜੋਂ ਹੋਈ ਹੈ।
Publish Date: Thu, 26 Nov 2026 04:19 PM (IST)
Updated Date: Thu, 26 Nov 2026 04:30 PM (IST)
ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਨਸਰਾਲਾ ਨੇੜਲੇ ਪਿੰਡ ਤਾਰਾਗੜ੍ਹ ਵਿਖੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਨਸਰਾਲਾ ਪੁਲਿਸ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਤਾਰਾਗੜ੍ਹ ਵਿਖੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸ਼ਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ, ਵਾਸੀ ਪਿੰਡ ਸੂਸਾਂ, ਉਮਰ ਤਕਰੀਬਨ 32 ਸਾਲ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਸੋਨਾਲੀਕਾ ਵਿਖੇ ਡਿਊਟੀ 'ਤੇ ਜਾਂਦੇ ਸਮੇਂ ਇਹ ਹਾਦਸਾ ਵਾਪਰਿਆ। ਹਾਦਸੇ ਸਮੇਂ ਮੋਟਰਸਾਈਕਲ 'ਤੇ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਸੜਕ ਦੇ ਦੂਜੇ ਪਾਸੇ ਡਿੱਗਣ ਕਾਰਨ ਬਚ ਗਿਆ।
ਨਸਰਾਲਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।