v> ਹੁਸ਼ਿਆਰਪੁਰ :ਹੁਸ਼ਿਆਰਪੁਰ : ਉਤਰੀ ਭਾਰਤ ਵਿਚ ਛਾਈ ਸੰਘਣੀ ਧੁੰਦ ਦੀ ਲਪੇਟ ਵਿਚ ਆਉਣ ਨਾਲ ਬੱਸ ਅਤੇ ਮਾਰੂਤੀ ਕਾਰ ਦੀ ਟੱਕਰ ਹੋ ਗਈ ਹੈ। ਇਸ ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਹੁਸ਼ਿਆਰਪੁਰ ਦੇ ਤਲਵਾੜਾ-ਮੁਕੇਰੀਆ ਰੋਡ ਦੇ ਅੱਡਾ ਬੈਰੀਅਰ ਕੋਲ ਸ਼ੁੱਕਰਵਾਰ ਦੁਪਹਿਰ ਨੂੰ ਵਾਪਰਿਆ।

ਜਾਣਕਾਰੀ ਅਨੁਸਾਰ ਬੱਸ ਕਾਰ ਦੀ ਆਹਮੋ ਸਾਹਮਣੀ ਟੱਕਰ ਏਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਚਾਰੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚਕਨਾਚੂਰ ਕਾਰ ਵਿਚੋਂ ਰਾਹਗੀਰਾਂ ਨੇ ਕਾਰ ਸਵਾਰਾਂ ਦੀਆਂ ਲਾਸ਼ਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ।

ਦੁਰਘਟਨਾ ਦਾ ਪਤਾ ਲਗਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਅਜੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।

Posted By: Tejinder Thind