- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਦੇਰ ਸ਼ਾਮ ਕਸਬਾ ਹਾਜੀਪੁਰ ਵਿਖੇ ਨਿੱਜੀ ਰੰਜਿਸ਼ ਦੇ ਤਹਿਤ ਕੁਝ ਵਿਅਕਤੀਆਂ ਨੇ ਇੱਕ ਵਿਅਕਤੀ ਤੇ ਕਾਤਲਾਨਾ ਹਮਲਾ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਹਾਜੀਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਅਗਨੀਹੋਤਰੀ, ਹੁਸ਼ਿਆਰਪੁਰ : ਐਤਵਾਰ ਦੇਰ ਸ਼ਾਮ ਕਸਬਾ ਹਾਜੀਪੁਰ ਵਿਖੇ ਨਿੱਜੀ ਰੰਜਿਸ਼ ਦੇ ਤਹਿਤ ਕੁਝ ਵਿਅਕਤੀਆਂ ਨੇ ਇੱਕ ਵਿਅਕਤੀ ਤੇ ਕਾਤਲਾਨਾ ਹਮਲਾ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਹਾਜੀਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ, ਵਾਸੀ ਮੁਹੱਲਾ ਪੜਾ ਹਾਜੀਪੁਰ ਵਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਪਿੰਡ ਦੇ ਨੰਬਰਦਾਰ ਵੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹੇ ਸਨ, ਤਾਂ ਅਚਾਨਕ ਉਨ੍ਹਾਂ ਦੇ ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਉਨ੍ਹਾਂ ਦੀ ਗਰਦਨ ਅਤੇ ਮੂੰਹ 'ਤੇ ਕਈ ਵਾਰ ਕੀਤੇ। ਘਟਨਾ ਬਾਰੇ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਨੰਬਰਦਾਰ ਮਹਿੰਦਰ ਸਿੰਘ ਨੂੰ ਤੁਰੰਤ ਹਾਜੀਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਚਓ ਹਰਪ੍ਰੇਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।