- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਪਹਿਲੀ ਵਾਰ ਹੋਈਆਂ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 50 ਵਿੱਚੋਂ 35 ਸੀਟਾਂ ਜਿੱਤ ਕੇ ਆਪਣਾ ਮੇਅਰ ਬਣਾਉਣ ਦਾ ਦਾਅਵਾ ਪੁਖਤਾ ਕਰ ਲਿਆ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ਦੇ ਨਗਰ ਨਿਗਮ ਦੇ 50 ਵਾਰਡਾਂ ਵਿੱਚ ਹੋਈਆਂ ਜਨਰਲ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਪ੍ਰਾਪਤ ਹੋਈ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਪਹਿਲੀ ਵਾਰ ਹੋਈਆਂ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 50 ਵਿੱਚੋਂ 35 ਸੀਟਾਂ ਜਿੱਤ ਕੇ ਆਪਣਾ ਮੇਅਰ ਬਣਾਉਣ ਦਾ ਦਾਅਵਾ ਪੁਖਤਾ ਕਰ ਲਿਆ। ਕਾਂਗਰਸ ਪਾਰਟੀ ਨੂੰ ਨੌਂ, ਭਾਰਤੀ ਜਨਤਾ ਪਾਰਟੀ ਨੂੰ ਤਿੰਨ ਅਤੇ ਤਿੰਨ ਆਜ਼ਾਦ ਉਮੀਦਵਾਰ ਇਹਨਾਂ ਚੋਣਾਂ ਵਿੱਚ ਜੇਤੂ ਰਹੇ।
ਜ਼ਿਕਰਯੋਗ ਹੈ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਈਆਂ ਚੋਣਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਕੁੱਲ ਵੋਟਰਾਂ ਵਿੱਚੋਂ 60% ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪ੍ਰਸ਼ਾਸਨ ਵੱਲੋਂ ਵੋਟਾਂ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਗਏ। ਇਹਨਾਂ ਚੋਣਾਂ ਦਰਮਿਆਨ ਕਿਸੇ ਵੀ ਪਾਸੇ ਤੋਂ ਕੋਈ ਵੀ ਘਟਨਾ ਦੀ ਜਾਣਕਾਰੀ ਨਹੀਂ ਮਿਲੀ । ਸਾਰਾ ਮਤ ਦਾ ਸ਼ਾਂਤੀ ਪੂਰਵਕ ਹੋਇਆ। ਆਮ ਆਦਮੀ ਪਾਰਟੀ ਵੱਲੋਂ ਖੜੇ ਕੀਤੇ ਗਏ ਆਪਣੇ ਪੁਰਾਣੇ ਕੌਂਸਲਰ ਸਾਰੇ ਹੀ ਜਿੱਤ ਪ੍ਰਾਪਤ ਕਰ ਗਏ।