- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰਵਾਈਜ਼ਰ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਨੇ ਗ੍ਰੇਡ-4 ਕਰਮਚਾਰੀਆਂ ਨੂੰ ਸਰਕਾਰੀ ਅਤੇ ਗਜ਼ਟਿਡ ਛੁੱਟੀਆਂ ‘ਤੇ ਕੰਮ ਕਰਨ ਦੇ ਬਦਲੇ ਛੁੱਟੀ ਜਾਂ ਤਨਖਾਹ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਯੂਨੀਅਨ ਦੇ ਅਹੁਦੇਦਾਰਾਂ ਨੇ ਮੇਅਰ ਸੁਰਿੰਦਰ ਕੁਮਾਰ ਅਤੇ ਕਮਿਸ਼ਨਰ ਜੋਤੀ ਬਾਲਾ ਮੱਟੂ ਨੂੰ ਮੰਗ ਪੱਤਰ ਸੌਂਪਿਆ।ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਲੱਡੂ, ਅਰੁਣ ਕੁਮਾਰ ਮਾਲੀ, ਅਸ਼ਵਨੀ ਕੁਮਾਰ ਭੱਟੀ, ਵਿੱਕੀ ਅਤੇ ਜੈਪਾਲ ਹੰਸ ਆਦਿ ਨੇ ਦੱਸਿਆ ਕਿ ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਵੱਲੋਂ ਕਰਮਚਾਰੀਆਂ ਦੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਛੁੱਟੀਆਂ ‘ਤੇ ਕੀਤੇ ਕੰਮ ਦੇ ਬਦਲੇ ਛੁੱਟੀ ਜਾਂ ਭੁਗਤਾਨ ਦੀ ਵਿਵਸਥਾ ਲਾਗੂ ਕੀਤੀ ਗਈ ਹੈ, ਜ

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੁਪਰਵਾਈਜ਼ਰ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਨੇ ਗ੍ਰੇਡ-4 ਕਰਮਚਾਰੀਆਂ ਨੂੰ ਸਰਕਾਰੀ ਅਤੇ ਗਜ਼ਟਿਡ ਛੁੱਟੀਆਂ ‘ਤੇ ਕੰਮ ਕਰਨ ਦੇ ਬਦਲੇ ਛੁੱਟੀ ਜਾਂ ਤਨਖਾਹ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਯੂਨੀਅਨ ਦੇ ਅਹੁਦੇਦਾਰਾਂ ਨੇ ਮੇਅਰ ਸੁਰਿੰਦਰ ਕੁਮਾਰ ਅਤੇ ਕਮਿਸ਼ਨਰ ਜੋਤੀ ਬਾਲਾ ਮੱਟੂ ਨੂੰ ਮੰਗ ਪੱਤਰ ਸੌਂਪਿਆ।ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਲੱਡੂ, ਅਰੁਣ ਕੁਮਾਰ ਮਾਲੀ, ਅਸ਼ਵਨੀ ਕੁਮਾਰ ਭੱਟੀ, ਵਿੱਕੀ ਅਤੇ ਜੈਪਾਲ ਹੰਸ ਆਦਿ ਨੇ ਦੱਸਿਆ ਕਿ ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਵੱਲੋਂ ਕਰਮਚਾਰੀਆਂ ਦੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਛੁੱਟੀਆਂ ‘ਤੇ ਕੀਤੇ ਕੰਮ ਦੇ ਬਦਲੇ ਛੁੱਟੀ ਜਾਂ ਭੁਗਤਾਨ ਦੀ ਵਿਵਸਥਾ ਲਾਗੂ ਕੀਤੀ ਗਈ ਹੈ, ਜਿਸ ਨੂੰ 13ਵੀਂ ਤਨਖਾਹ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜ਼ਿਆਦਾਤਰ ਗ੍ਰੇਡ-4 ਫੀਲਡ ਕਰਮਚਾਰੀ ਸਰਕਾਰੀ, ਤਿਉਹਾਰੀ ਅਤੇ ਗਜ਼ਟਿਡ ਛੁੱਟੀਆਂ ਦੇ ਦਿਨ ਵੀ ਡਿਊਟੀ ਕਰਦੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਬਦਲੇ ਵਿੱਚ ਛੁੱਟੀ ਮਿਲਦੀ ਹੈ ਅਤੇ ਨਾ ਹੀ ਕਿਸੇ ਕਿਸਮ ਦਾ ਭੁਗਤਾਨ ਕੀਤਾ ਜਾਂਦਾ ਹੈ। ਇਸ ਕਾਰਨ ਕਰਮਚਾਰੀਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।
ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਜਿਵੇਂ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਇਹ ਨਿਯਮ ਲਾਗੂ ਕੀਤਾ ਗਿਆ ਹੈ, ਉਸੇ ਤਰ੍ਹਾਂ ਹੁਸ਼ਿਆਰਪੁਰ ਨਗਰ ਨਿਗਮ ਵਿੱਚ ਵੀ ਇਸ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਨੂੰ ਰਾਹਤ ਮਿਲ ਸਕੇ ਅਤੇ ਉਹ ਹੋਰ ਉਤਸ਼ਾਹ ਨਾਲ ਆਪਣੀ ਡਿਊਟੀ ਨਿਭਾ ਸਕਣ। ਉਨ੍ਹਾਂ ਨੇ ਮੰਗ ਕੀਤੀ ਕਿ ਆਉਣ ਵਾਲੀ ਹਾਊਸ ਮੀਟਿੰਗ ਵਿੱਚ ਇਹ ਪ੍ਰਸਤਾਵ ਲਿਆਂਦਾ ਜਾਵੇ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਇਸ ਨੂੰ ਪਾਸ ਕੀਤਾ ਜਾਵੇ। ਯੂਨੀਅਨ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਵੱਲੋਂ ਪਾਸ ਕੀਤੇ ਮਤੇ ਦੀ ਕਾਪੀ ਵੀ ਮੇਅਰ ਅਤੇ ਕਮਿਸ਼ਨਰ ਨੂੰ ਸੌਂਪੀ ਗਈ।
ਮੇਅਰ ਸੁਰਿੰਦਰ ਕੁਮਾਰ ਅਤੇ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।