- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 286 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।
ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਚੋਣ ਮੈਦਾਨ ਵਿੱਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਾਂ ਪੈਣਗੀਆਂ।