- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ’ਤੇ ਸਥਿਤ ਐਮਾ ਮਾਂਗਟ ਦਾਣਾ ਮੰਡੀ ਨੇੜੇ ਬੀਤੀ ਰਾਤ ਕਾਰ ਅਤੇ ਐਕਟਿਵਾ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ’ਤੇ ਸਥਿਤ ਐਮਾ ਮਾਂਗਟ ਦਾਣਾ ਮੰਡੀ ਨੇੜੇ ਬੀਤੀ ਰਾਤ ਕਾਰ ਅਤੇ ਐਕਟਿਵਾ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਪੁੱਤਰ ਰਾਮ ਦਿੱਤਾ ਵਾਸੀ ਪਿੰਡ ਲਤੀਫ਼ਪੁਰ ਆਪਣੀ ਐਕਟਿਵਾ ਨੰਬਰ ਪੀਬੀ-07-ਬੀਐੱਸ-4226 ’ਤੇ ਸਵਾਰ ਹੋ ਕੇ ਮੁਕੇਰੀਆਂ ਪੇਪਰ ਮਿੱਲ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਜਦੋਂ ਉਹ ਐਮਾ ਮਾਂਗਟ ਦਾਣਾ ਮੰਡੀ ਨੇੜੇ ਪਹੁੰਚਿਆ ਤਾਂ ਅਚਾਨਕ ਇੱਕ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਐਕਟਿਵਾ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀ ਰਾਜਵਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਦੌਰਾਨ ਮੌਕੇ ’ਤੇ ਪੁੱਜੀ ਥਾਣਾ ਮੁਕੇਰੀਆਂ ਪੁਲਿਸ ਨੇ ਕਾਰ ਤੇ ਐਕਟਿਵਾ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਹਾਦਸੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।