- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੀ ਰਾਤ ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਠਾਕਰੀ ਵਿਖੇ ਪਿੰਡ ਸੱਲਾ ਤੇ ਤਲਵੰਡੀ ਡੱਡੀਆਂ ਦੇ ਦੋ ਧੜਿਆਂ ਵਿਚਕਾਰ ਬੁਲਟ ਮੋਟਰਸਾਈਕਲ ’ਤੇ ਪਟਾਕੇ ਚਲਾਉਣ ਦਾ ਵਿਵਾਦ ਖੂਨੀ ਰੂਪ ਧਾਰ ਗਿਆ।

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਬੀਤੀ ਰਾਤ ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਠਾਕਰੀ ਵਿਖੇ ਪਿੰਡ ਸੱਲਾ ਤੇ ਤਲਵੰਡੀ ਡੱਡੀਆਂ ਦੇ ਦੋ ਧੜਿਆਂ ਵਿਚਕਾਰ ਬੁਲਟ ਮੋਟਰਸਾਈਕਲ ’ਤੇ ਪਟਾਕੇ ਚਲਾਉਣ ਦਾ ਵਿਵਾਦ ਖੂਨੀ ਰੂਪ ਧਾਰ ਗਿਆ। ਝਗੜੇ ਵਿਚ 16 ਸਾਲਾ ਨਾਬਾਲਗ ਲੜਕੇ ਦੀ ਮੌਤ ਹੋ ਗਈ ਜਦਕਿ ਉਸ ਦੇ ਦੋ ਦੋਸਤ ਗੰਭੀਰ ਜ਼ਖ਼ਮੀ ਹੋ ਗਏ ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਜਦਕਿ ਜ਼ਖ਼ਮੀਆਂ ਦੀ ਪਛਾਣ ਲਵਪ੍ਰੀਤ ਸਿੰਘ ਅਤੇ ਸ਼ੇਰ ਸਿੰਘ ਵਜੋਂ ਹੋਈ ਹੈ।
ਐੱਸਐੱਚੳ ਟਾਂਡਾ ਅਮਰਜੀਤ ਕੌਰ ਮੁਤਾਬਿਕ ਮ੍ਰਿਤਕ ਦੇ ਪਿਤਾ ਸਤਪਾਲ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਉਰਫ ਰਾਜਾ, ਮਨਜੀਤ ਸਿੰਘ, ਊਧਮ ਸਿੰਘ ਉਰਫ ਰੋਮੀ, ਸੰਦੀਪ ਸਿੰਘ ਉਰਫ ਜੈਰੀ ਤੇ ਆਰੀਅਨ ਉਨ੍ਹਾਂ ਦੇ ਘਰਾਂ ਅੱਗੇ ਦੋ-ਤਿੰਨ ਦਿਨ ਤੋਂ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰ ਕੇ ਲੰਘਦੇ ਸੀ। ਇਸ ਸਬੰਧੀ ਉਕਤ ਨੌਜਵਾਨਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਪਰ 16 ਸਤੰਬਰ ਨੂੰ ਰਾਤ ਕਰੀਬ 9 ਵਜੇ ਉਕਤ ਨੌਜਵਾਨ ਰਾਜਵਿੰਦਰ ਸਿੰਘ ਉਰਫ ਰਾਜਾ ਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਰਬਜੀਤ ਸਿੰਘ ਸੰਨੀ ਤੇ ਉਸ ਦੇ ਦੋਸਤਾਂ ਤੇ ਜਾਨਲੇਵਾ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਦਿੱਤਾ। ਸੰਨੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।