- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਦੇ ਦੁਸ਼ਹਿਰਾ ਗਰਾਊਂਡ ਵਿੱਚ ਕਰਵਾਏ ਜਾ ਰਹੇ ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਅਧੀਨ ਪਹਿਲੇ ਪੜਾਅ ਵਿੱਚ ਉਹਨਾਂ ਹੁਸ਼ਿਆਰਪੁਰ ਤੋਂ ਵੱਖ-ਵੱਖ ਤੀਰਥ ਸਥਾਨਾਂ ਲਈ ਜਾ ਰਹੀਆਂ 15 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਦੁਸ਼ਹਿਰਾ ਗਰਾਊਂਡ ਵਿੱਚ ਕਰਵਾਏ ਜਾ ਰਹੇ ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਅਧੀਨ ਪਹਿਲੇ ਪੜਾਅ ਵਿੱਚ ਉਹਨਾਂ ਹੁਸ਼ਿਆਰਪੁਰ ਤੋਂ ਵੱਖ-ਵੱਖ ਤੀਰਥ ਸਥਾਨਾਂ ਲਈ ਜਾ ਰਹੀਆਂ 15 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸਾਲਾਸਰ ਖਾਟੂ ਸ਼ਾਮ ਰਿਸ਼ੀਕੇਸ਼ ਤੇ ਹਰਿਦੁਆਰ ਸਮੇਤ ਕਈ ਸਥਾਨਾਂ ਦੀ ਧਾਰਮਿਕ ਯਾਤਰਾ ਤੇ ਜਾਣਗੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਤੀਰਥ ਯਾਤਰੀਆਂ ਦੀ ਸੁੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਉਹ ਉੱਥੇ ਹਰ ਸਥਾਨ ਤੇ ਪੰਜਾਬ ਦੀ ਖੁਸ਼ਹਾਲੀ ਤਰੱਕੀ ਲਈ ਅਸ਼ੀਰਵਾਦ ਲੈ ਕੇ ਪੰਜਾਬ ਆਉਣ। ਉਹਨਾਂ ਕਿਹਾ ਕਿ ਇਸ ਪਹਿਲੀ ਸ਼ੁਰੂ ਹੋਈ ਯਾਤਰਾ ਵਿੱਚ ਪਠਾਨਕੋਟ ਮੁਕੇਰੀਆਂ ਹੁਸ਼ਿਆਰਪੁਰ ਸਮੇਤ ਕਈ ਸ਼ਹਿਰਾਂ ਤੋਂ ਸ਼ਰਧਾਲੂ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਤੋਂ ਡੇਢ ਲੱਖ ਸ਼ਰਧਾਲੂ ਇਹਨਾਂ ਯਾਤਰਾਵਾਂ ਤੇ ਭੇਜਣ ਦਾ ਪੰਜਾਬ ਸਰਕਾਰ ਨੇ ਪ੍ਰਬੰਧ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸ਼ਰਧਾਲੂਆਂ ਦੇ ਰਹਿਣ ਸਹਿਣ ਖਾਣ ਪੀਣ ਦਾ ਸਾਰਾ ਖਰਚ ਆਪ ਸਹਿਣ ਕਰ ਰਹੀ ਹੈ।