- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨੀ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਧੂਤ ਕਲਾਂ ਵਿੱਚ ਇੱਕ ਪਿਤਾ ਵੱਲੋਂ ਆਪਣੀ ਨਾਬਾਲਿਗ ਧੀ ਦਾ ਕਤਲ ਕੀਤਾ ਸੀ। ਮ੍ਰਿਤਕ ਇੰਦਰਪ੍ਰੀਤ ਕੌਰ ਨੂੰ ਉਸ ਦੇ ਪਿਤਾ ਅਮਰਜੀਤ ਸਿੰਘ ਵਲੋਂ ਆਪਣੀ ਸੁੱਤੀ ਪਈ ਧੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਫ਼ਰਾਰ ਹੋ ਗਿਆ ਸੀ।

ਕਮਲ ਪੰਜਾਬੀ ਜਾਗਰਣ, ਹਰਿਆਣਾ : ਬੀਤੇ ਦਿਨੀ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਧੂਤ ਕਲਾਂ ਵਿੱਚ ਇੱਕ ਪਿਤਾ ਵੱਲੋਂ ਆਪਣੀ ਨਾਬਾਲਿਗ ਧੀ ਦਾ ਕਤਲ ਕੀਤਾ ਸੀ। ਮ੍ਰਿਤਕ ਇੰਦਰਪ੍ਰੀਤ ਕੌਰ ਨੂੰ ਉਸ ਦੇ ਪਿਤਾ ਅਮਰਜੀਤ ਸਿੰਘ ਵਲੋਂ ਆਪਣੀ ਸੁੱਤੀ ਪਈ ਧੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਫ਼ਰਾਰ ਹੋ ਗਿਆ ਸੀ, ਜਿਸ ਦੀ ਪੁਲਿਸ ਭਾਲ ਕਰ ਰਹੀ ਸੀ ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਦੁਸਹਿਰਾ ਗਰਾਉਂਡ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਜਿਸ ਦੀ ਪਿੰਡ ਧੂਤਕਲਾਂ ਦੇ ਸਰਪੰਚ ਅਤੇ ਮ੍ਰਿਤਕ ਦੇ ਜੀਜੇ ਨੇ ਪਹਿਛਾਣ ਕਰ ਲਈ ਹੈ ਕੀ ਇਹ ਉਹ ਲੜਕੀ ਦਾ ਪਿਤਾ ਅਮਰਜੀਤ ਸਿੰਘ ਹੈ ਜਿਸ ਵੱਲੋਂ ਆਪਣੀ ਲੜਕੀ ਇੰਦਰਪ੍ਰੀਤ ਕੌਰ ਦਾ ਕਿਰਪਾਨ ਮਾਰ ਕੇ ਕਤਲ ਕਰ ਦਿੱਤਾ ਗਿਆ।
ਲੜਕੀ ਦੇ ਪਿਤਾ ਵੱਲੋਂ ਆਪਣੀ ਲੜਕੀ ਦਾ ਕਤਲ ਕਰਨ ਤੋਂ ਬਾਅਦ ਆਪ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਪੋਸਟਮਾਰਟਮ ਲਈ ਉਸ ਨੂੰ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ ਅਤੇ ਬਣ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।