- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰਾਲਾ ਖੁਰਦ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰਾਲਾ ਖੁਰਦ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ।
ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਪੰਚਾਇਤੀ ਜ਼ਮੀਨ 'ਤੇ ਕਥਿਤ ਤੌਰ 'ਤੇ ਬਣਾਏ ਗਏ ਮਕਾਨ ਨੂੰ ਢਾਹ ਦਿੱਤਾ। ਮੌਕੇ 'ਤੇ ਜਾਣਕਾਰੀ ਦਿੰਦਿਆਂ ਐਸਪੀ ਮੇਜਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਬੁੱਧ ਸਿੰਘ ਵੱਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਨਸ਼ਾ ਵੇਚਣ ਦਾ ਗੈਰ-ਕਾਨੂੰਨੀ ਕਾਰੋਬਾਰ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਐੱਸਪੀ ਨੇ ਦੱਸਿਆ ਕਿ ਉਕਤ ਮਹਿਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਦਰਜਨ ਦੇ ਕਰੀਬ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਕੰਮ ਵਿਚ ਲੋਕ ਸਹਿਯੋਗ ਦੇਣ ਅਤੇ ਅੱਗੇ ਆਉਣ। ਪੁਲਿਸ ਵਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਵੱਖ ਵੱਖ ਟੀਮਾਂ ਬਣਾ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਥਾਣਾ ਮੁਖੀ ਰਮਨਦੀਪ ਕੌਰ, ਥਾਣਾ ਮੁਖੀ ਚੱਬੇਵਾਲ, ਵੱਖ ਵੱਖ ਥਾਣਿਆਂ ਦੇ ਥਾਣਾ ਮੁਖੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।