- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਾਂਡਾ-ਸ਼੍ਰੀ ਅੰਮ੍ਰਿਤਸਰ ਸਾਹਿਬ ਮੁੱਖ ਸੜਕ ’ਤੇ ਪੈਂਦੇ ਕਾਰ ਬਜ਼ਾਰ ਨੇੜੇ ਇਕ ਬੇਕਾਬੂ ਟਿੱਪਰ ਦੀ ਬੁੱਧਵਾਰ ਨੂੰ ਇੱਕ ਬੇਕਾਬੂ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮਾਂ ਧੀ ਦੀ ਮੌਤ ਹੋ ਗਈ ਜਦਕਿ ਤਿੰਨ ਰਾਹਗੀਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ।

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ , ਟਾਂਡਾ-ਸ਼੍ਰੀ ਅੰਮ੍ਰਿਤਸਰ ਸਾਹਿਬ ਮੁੱਖ ਸੜਕ ’ਤੇ ਪੈਂਦੇ ਕਾਰ ਬਜ਼ਾਰ ਨੇੜੇ ਇਕ ਬੇਕਾਬੂ ਟਿੱਪਰ ਦੀ ਬੁੱਧਵਾਰ ਨੂੰ ਇੱਕ ਬੇਕਾਬੂ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮਾਂ ਧੀ ਦੀ ਮੌਤ ਹੋ ਗਈ ਜਦਕਿ ਤਿੰਨ ਰਾਹਗੀਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ । ਮੌਕੇ ’ਤੇ ਇਕੱਠੇ ਹੋਏ ਲੋਕਾਂ ਵਲੋਂ ਜ਼ਖ਼ਮੀਆਂ ਨੂੰ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹਨ । ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੇ ਫਰਾਰ ਹੋ ਗਿਆ । ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਦਵਿੰਦਰ ਸਿੰਘ, ਧੀ ਗੁਰਕੀਰਤ ਕੌਰ ਵਾਸੀ ਟਾਂਡਾ ਵਜੋਂ ਹੋਈ ਜਦਕਿ ਜ਼ਖ਼ਮੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਟਾਂਡਾ, ਗੁਰਮਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਬਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕਾਹਨੂੰਵਾਨ ਵਜੋਂ ਹੋਈ ਹੈ ।
ਇਸ ਸਬੰਧੀ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੁੱਧਵਾਰ ਸ਼ਾਮ ਵਕਤ ਕਰੀਬ ਸਾਢੇ ਤਿੰਨ ਵਜੇ ਉਸ ਵੇਲੇ ਵਾਪਰਿਆ ਜਦੋਂ ਟਾਂਡਾ ਸ਼੍ਰੀ ਅੰਮ੍ਰਿਤਸਰ ਸਾਹਿਬ ਮੁੱਖ ਸੜਕ ਤੇ ਮਿਆਣੀ ਵਾਲੇ ਪਾਸਿੳ ਆ ਰਹੇ ਇੱਕ ਬੇਕਾਬੂ ਟਿੱਪਰ ਨੇ ਜੀਵਨ ਪੈਲੇਸ ਨੇੜੇ ਸੜਕ ਕਿਨਾਰੇ ਖੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤੇ ਬਾਅਦ ਵਿੱਚ ਕਰੀਬ 5 ਸੌ ਮੀਟਰ ਦੂਰੀ ’ਤੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਦਵਿੰਦਰ ਸਿੰਘ ਉਸਦੀ ਪਤਨੀ ਪਰਮਜੀਤ ਕੌਰ ਤੇ ਧੀ ਗੁਰਕੀਰਤ ਕੌਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਦਕਿ ਪਰਮਜੀਤ ਕੌਰ ਤੇ ਗੁਰਕੀਰਤ ਕੌਰ ਦੀ ਮੌਕੇ ਤੇ ਮੌਤ ਹੋ ਗਈ ਤੇ ਦਵਿੰਦਰ ਸਿੰਘ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ।
ਹਾਦਸਾ ਏਨਾ ਦਰਦਨਾਕ ਸੀ ਕਿ ਪਰਮਜੀਤ ਕੌਰ ਤੇ ਉਸਦੀ ਧੀ ਟਿੱਪਰ ਹੇਠ ਬੁਰੀ ਤਰ੍ਹਾਂ ਕੁਚਲੀਆਂ ਗਈਆਂ । ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਕਾਹਨੂੰਵਾਨ ਤੋਂ ਟਾਂਡਾ ਕਿਸੇ ਕੰਮ ਆਏ ਸਨ ਅਤੇ ਦਵਿੰਦਰ ਸਿੰਘ ਆਪਣੀ ਪਤਨੀ ਤੇ ਦੀ ਨਾਲ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਹੇ ਸਨ । ਇਸ ਘਟਨਾ ਦੀ ਸੂਚਨਾ ਮਿਲਣ ਤੇ ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਮ੍ਰਿਤਕਾ ਦੀਆਂ ਲਾਸ਼ਾਂ ਅਤੇ ਟਿੱਪਰ ਨੂੰ ਕਾਬੂ ਕਰਕੇ ਆਪਣੀ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ।