Hoshiarpur News: ਦਿਨ ਦਿਹਾੜੇ ਦੁਕਾਨਦਾਰ ਦੀ ਗੋਲ਼ੀਆਂ ਮਾਰ ਕੇ ਹੱਤਿਆ, ਸਾਥੀ ਜ਼ਖ਼ਮੀ
ਵੀਰਵਾਰ ਸ਼ਾਮ ਕਸਬਾ ਮਿਆਣੀ ਵਿਖੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਾਰਡਵੇਅਰ ਦੀ ਦੁਕਾਨ ਅੰਦਰ ਵੜ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਤੇ ਜ਼ਖ਼ਮੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ।
Publish Date: Thu, 15 Jan 2026 07:19 PM (IST)
Updated Date: Thu, 15 Jan 2026 07:22 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਵੀਰਵਾਰ ਸ਼ਾਮ ਕਸਬਾ ਮਿਆਣੀ ਵਿਖੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਾਰਡਵੇਅਰ ਦੀ ਦੁਕਾਨ ਅੰਦਰ ਵੜ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਤੇ ਜ਼ਖ਼ਮੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ।
ਵੀਰਵਾਰ ਸ਼ਾਮ ਵਕਤ ਕਰੀਬ 4 ਵਜੇ ਹਾਰਡਵੇਅਰ ਦੀ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਸਤਿਕਰਤਾਰ ਆਪਣੇ ਦੋਸਤ ਲਖਵਿੰਦਰ ਸਿੰਘ ਨਾਲ ਬੈਠਾ ਸੀ ਕਿ ਅਚਾਨਕ ਆਏ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਦੁਕਾਨ ਦੇ ਬਾਹਰ ਆ ਕੇ ਰੁਕੇ। ਦੋ ਵਿਅਕਤੀ ਦੁਕਾਨ ਦੇ ਅੰਦਰ ਆ ਵੜੇ ਜਿਨ੍ਹਾਂ ਨੇ ਬਲਵਿੰਦਰ ਸਿੰਘ ਤੇ ਲਖਵਿੰਦਰ ਸਿੰਘ ’ਤੇ ਪਿਸਤੌਲ ਨਾਲ 7 ਗੋਲੀਆਂ ਚਲਾ ਦਿੱਤੀਆਂ। ਇੱਕ ਗੋਲ਼ੀ ਬਲਵਿੰਦਰ ਸਿੰਘ ਦੀ ਛਾਤੀ ਵਿਚ ਵੱਜੀ ਤੇ ਇੱਕ ਗੋਲੀ ਲਖਵਿੰਦਰ ਸਿੰਘ ਦੇ ਮੋਢੇ ’ਤੇ ਵੱਜੀ ਜਿਸ ਕਾਰਨ ਦੋਨੋਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਹਸਪਤਾਲ ਦੇ ਡਾਕਟਰਾਂ ਨੇ ਬਲਵਿੰਦਰ ਸਿੰਘ ਸਤਿਕਰਤਾਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲਖਵਿੰਦਰ ਸਿੰਘ ਜ਼ੇਰੇ ਇਲਾਜ ਹੈ।
ਵਾਰਦਾਤ ਦੀ ਸੂਚਨਾ ਮਿਲਣ ’ਤੇ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਐੱਸਐੱਚਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ । ਅਣਪਛਾਤੇ ਵਿਅਕਤੀਆਂ ਵੱਲੋਂ ਬਲਵਿੰਦਰ ਸਿੰਘ ਤੇ ਲਖਵਿੰਦਰ ਸਿੰਘ ’ਤੇ ਗੋਲੀਆਂ ਕਿਸ ਕਾਰਨ ਚਲਾਈਆਂ, ਇਸ ਸਬੰਧੀ ਕੋਈ ਪੱਕੀ ਜਾਣਕਾਰੀ ਸਾਹਮਣੇ ਅਜੇ ਤੱਕ ਨਹੀਂ ਆਈ। ਟਾਂਡਾ ਪੁਲਿਸ ਦੁਕਾਨਾਂ ਨੇੜੇ ਲੱਗੇ ਸੀਸੀਟੀਵੀ ਕੈਮਰੇ ਜਾਂਚ ਰਹੀ ਹੈ ਤਾਂ ਜੋ ਇਸ ਵਾਰਦਾਤ ਸਬੰਧੀ ਮੁਲਜ਼ਮਾਂ ਦੀ ਪਛਾਣ ਹੋ ਸਕੇ।