
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਮਾਹੀ ਦੇਵੀ-ਹੁਸ਼ਿਆਰਪੁਰ ਮਾਰਗ ‘ਤੇ ਪੈਂਦੇ ਪਿੰਡ ਲੱਬਰ ਦੇ ਗੁਰਦੁਆਰੇ ਕੋਲ ਇੱਕ ਟਿੱਪਰ ਚਾਲਕ ਵਲੋਂ ਐਕਟਿਵਾ ਸਵਾਰ ਔਰਤਾਂ ਨੂੰ ਫੇਟ ਮਾਰ ਦਿੱਤੇ ਜਾਣ ਕਾਰਨ ਐਕਟਿਵਾ ਸਵਾਰ ਦੋਵੇਂ ਔਰਤਾਂ ਦੀ ਮੌਤ ਹੋ ਗਈ। ਜਦੋਂ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਦੇਸ਼ ਰਾਜ, ਪੰਜਾਬੀ ਜਾਗਰਣ, ਦਾਤਾਰਪੁਰ : ਕਮਾਹੀ ਦੇਵੀ-ਹੁਸ਼ਿਆਰਪੁਰ ਮਾਰਗ ‘ਤੇ ਪੈਂਦੇ ਪਿੰਡ ਲੱਬਰ ਦੇ ਗੁਰਦੁਆਰੇ ਕੋਲ ਇੱਕ ਟਿੱਪਰ ਚਾਲਕ ਵਲੋਂ ਐਕਟਿਵਾ ਸਵਾਰ ਔਰਤਾਂ ਨੂੰ ਫੇਟ ਮਾਰ ਦਿੱਤੇ ਜਾਣ ਕਾਰਨ ਐਕਟਿਵਾ ਸਵਾਰ ਦੋਵੇਂ ਔਰਤਾਂ ਦੀ ਮੌਤ ਹੋ ਗਈ। ਜਦੋਂ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪੁੱਜੀ ਤਲਵਾੜਾ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮ੍ਰਿਤਕਾ ਕਾਮਨੀ ਦੇ ਪਤੀ ਅਕਸ਼ੇ ਕੁਮਾਰ ਨੇ ਦੱਸਿਆ ਕਿ ਉਹ ਫੌਜ ਵਿੱਚ ਭਰਤੀ ਹੈ ਅਤੇ ਬੀਤੇ ਦਿਨ ਛੁੱਟੀ ਆਇਆ ਸੀ। 15 ਅਗਸਤ ਨੂੰ ਉਹ ਆਪਣੀ ਪਤਨੀ ਤੇ ਚਾਚੀ ਨਾਲ ਕਮਾਹੀ ਦੇਵੀ ਤੋਂ ਸਮਾਨ ਲੈ ਕੇ ਵਾਪਸ ਆ ਰਹੇ ਸਨ। ਇਸੇ ਦੌਰਾਨ ਜਦੋਂ ਉਸਦੀ ਪਤਨੀ ਕਾਮਨੀ ਅਤੇ ਚਾਚੀ ਰੰਜਨਾ ਕੁਮਾਰੀ ਆਪਣੀ ਸਕੂਟਰੀ ਪੀਬੀ 54 ਐਚ 5448 ਉੱਤੇ ਲੱਬਰ ਦੇ ਗੁਰਦੁਆਰਾ ਸਾਹਿਬ ਕੋਲ ਪੁੱਜੀਆਂ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੰਬਰ: ਪੀ ਬੀ 07 ਬੀ ਵਾਈ 1366 ਜੋ ਕਿ ਕਮਾਹੀ ਦੇਵੀ-ਹੁਸ਼ਿਆਰਪੁਰ ਮਾਰਗ ਵੱਲ ਨੂੰ ਜਾ ਰਿਹਾ ਸੀ, ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਦੋਵੇਂ ਸੜਕ ‘ਤੇ ਜਾ ਡਿੱਗੀਆਂ ਅਤੇ ਟਿੱਪਰ ਦੇ ਹੇਠਾਂ ਆਉਣ ਕਾਰਨ ਦੋਵਾਂ ਦੀ ਮੌਕੇ ‘ਤੇ ਮੌਤ ਹੋ ਗਈ।
ਮੌਕੇ ‘ਤੇ ਪੁੱਜੀ ਤਲਵਾੜਾ ਪੁਲੀਸ ਨੇ ਮ੍ਰਿਤਕ ਔਰਤਾਂ ਦੀਆਂ ਲਾਸ਼ਾ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਤਲਵਾੜਾ ਪੁਲੀਸ ਨੇ ਮ੍ਰਿਤਕਾ ਦੇ ਪਤੀ ਅਕਸ਼ੇ ਕੁਮਾਰ ਦੇ ਬਿਆਨਾਂ ਉੱਤੇ ਟਿੱਪਰ ਚਾਲਕ ਵਿਨੋਦ ਕੁਮਾਰ ਵਿੱਕੀ ਵਾਸੀ ਕੂਕਾਨੇਟ ਖਿਲਾਫ਼ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।