- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਥੇਬੰਦੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਤੇ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਤੇ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਾਂ ’ਤੇ ਗੰਭੀਰ ਖਾਮੀਆਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ। ਇਸ ਮੌਕੇ ਸੰਬੋਧਨ ਕਰਦਿਆਂ ਭੁਪਿੰਦਰ ਸਿੰਘ ਸੱਜਣ, ਤਰਸੇਮ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਨਾਲ ਸਬੰਧਤ ਮਾਮਲੇ ਦੌਰਾਨ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਦਰਜ ਹੋਏ ਮਾਮਲੇ ਦਾ ਜ਼ਿਕਰ ਕਰਦਿਆਂ ਇਸ ਨੂੰ ਸਿੱਖ ਕੌਮ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਦੱਸਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਖ਼ਾਮੀ ਸਾਹਮਣੇ ਆਈ ਹੈ, ਜਿਸ ਨਾਲ ਪੰਜਾਬੀਆਂ ਤੇ ਸਿੱਖਾਂ ਦੀ ਸ਼ਾਨ ਨੂੰ ਅੰਤਰਰਾਸ਼ਟਰੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਬਾਦਲ ਪਰਿਵਾਰ ਨੇ ਭਾਜਪਾ ਨਾਲ ਰਲ ਕੇ ਸਾਡੇ ਧਾਰਮਿਕ ਮਸਲਿਆਂ ’ਚ ਦਖਲਅੰਦਾਜ਼ੀ ਕੀਤੀ ਹੈ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ ਤਾਂ ਜੋ ਯੋਗ ਤੇ ਇਮਾਨਦਾਰ ਨੁਮਾਇੰਦੇ ਅੱਗੇ ਆ ਸਕਣ। ਉਨ੍ਹਾਂ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਧਾਮੀ ਦੇ ਅਸਤੀਫੇ ਦੀ ਮੰਗ ਕੀਤੀ। ਇਸ ਧਰਨੇ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਵਲੋਂ ਧਰਨਾਕਾਰੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਧਾਮੀ ਦੇ ਘਰ ਤੱਕ ਨਾ ਜਾਣ ਦਿੱਤਾ ਗਿਆ।